ਸਿਓਲ/ਪੰਜਾਬ ਪੋਸਟ
ਦੁਨੀਆਂ ਦੀਆਂ ਦੋ ਮਹਾਂਸ਼ਕਤੀਆਂ ਦੇ ਆਗੂ ਅੱਜ ਇੱਕ ਦੂਜੇ ਨਾਲ ਸੰਵਾਦ ਕਰਦੇ ਹੋਏ ਨਜ਼ਰ ਆਉਣਗੇ ਜਦੋਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਉਨ੍ਹਾਂ ਦੇ ਚੀਨੀ ਹਮਰੁਤਬਾ ਸ਼ੀ ਜਿਨਪਿੰਗ ਦੱਖਣੀ ਕੋਰੀਆ ’ਚ ਮਿਲਣਗੇ। ਚੀਨੀ ਵਿਦੇਸ਼ ਮੰਤਰਾਲੇ ਨੇ ਦੱਸਿਆ ਕਿ ਮੁਲਾਕਾਤ ਦੌਰਾਨ ਦੋਵੇਂ ਆਗੂ ਰਣਨੀਤਕ ਅਤੇ ਦੁਵੱਲੇ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕਰਨਗੇ। ਖਾਸ ਗੱਲ ਇਹ ਵੀ ਹੈ ਕਿ ਟਰੰਪ ਅਤੇ ਜਿਨਪਿੰਗ ਏਸ਼ੀਆ-ਪ੍ਰਸ਼ਾਂਤ ਆਰਥਿਕ ਸਹਿਯੋਗ (ਏਪੈਕ) ਸੰਮੇਲਨ ਤੋਂ ਵੱਖਰੇ ਤੌਰ ’ਤੇ ਮੁਲਾਕਾਤ ਕਰਨਗੇ। ਚੀਨ ਤੇ ਅਮਰੀਕਾ ਵਿਚਕਾਰ ਹੋਏ ਸਮਝੌਤੇ ਮੁਤਾਬਕ ਰਾਸ਼ਟਰਪਤੀ ਜਿਨਪਿੰਗ ਦੁਵੱਲੇ ਸਬੰਧਾਂ ਤੇ ਆਪਸੀ ਹਿੱਤਾਂ ਦੇ ਮੁੱਦਿਆਂ ’ਤੇ ਵਿਚਾਰ-ਵਟਾਂਦਰੇ ਲਈ ਬੂਸਾਨ ’ਚ ਅਮਰੀਕੀ ਰਾਸ਼ਟਰਪਤੀ ਟਰੰਪ ਨੂੰ ਮਿਲਣਗੇ। ਸੁਭਾਵਕ ਤੌਰ ‘ਤੇ ਅੱਜ ਹੋਣ ਵਾਲੀ ਇਸ ਮਿਲਣੀ ਉੱਤੇ ਏਸ਼ੀਆ ਦੇ ਨਾਲ ਨਾਲ ਸਮੁੱਚੇ ਵਿਸ਼ਵ ਦੇ ਆਗੂਆਂ ਦਾ ਧਿਆਨ ਲੱਗਿਆ ਹੋਵੇਗਾ।
ਦੱਖਣੀ ਕੋਰੀਆ ’ਚ ਅੱਜ ਹੋਵੇਗੀ ਡੋਨਾਲਡ ਟਰੰਪ ਅਤੇ ਸ਼ੀ ਜਿਨਪਿੰਗ ਦੀ ਮੁਲਾਕਾਤ

Published:






