‘ਟਰੂਥ ਸੋਸ਼ਲ’ ‘ਤੇ ਡੋਨਾਲਡ ਟਰੰਪ ਨੇ ਆਪਣੇ ਆਪ ਨੂੰ ‘ਵੈਨੇਜ਼ੁਏਲਾ ਦਾ ਕਾਰਜਕਾਰੀ ਰਾਸ਼ਟਰਪਤੀ’ ਦੱਸਿਆ

Published:

Rate this post

ਵਾਸ਼ਿੰਗਟਨ ਡੀਸੀ/ਪੰਜਾਬ ਪੋਸਟ

ਆਪਣੀ ਸੋਸ਼ਲ ਮੀਡੀਆ ਸਾਈਟ ‘ਟਰੂਥ ਸੋਸ਼ਲ’ ‘ਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਆਪਣੀ ਇਕ ਤਸਵੀਰ ਪੋਸਟ ਕੀਤੀ ਹੈ, ਜਿਸ ਵਿੱਚ ਉਨ੍ਹਾਂ ਦਾ ਅਹੁਦਾ ‘ਵੈਨੇਜ਼ੁਏਲਾ ਦਾ ਕਾਰਜਕਾਰੀ ਰਾਸ਼ਟਰਪਤੀ’ ਲਿਖਿਆ ਗਿਆ ਹੈ। ਐਤਵਾਰ ਨੂੰ ਕੀਤੀ ਗਈ ਇਸ ਪੋਸਟ ਵਿੱਚ ਟਰੰਪ ਦੀ ਅਧਿਕਾਰਤ ਤਸਵੀਰ ਦੇ ਨਾਲ “ਵੈਨੇਜ਼ੁਏਲਾ ਦਾ ਕਾਰਜਕਾਰੀ ਰਾਸ਼ਟਰਪਤੀ ਦਾ ਅਹੁਦਾ ਜਨਵਰੀ 2026 ‘ਚ ਸੰਭਾਲਿਆ” ਲਿਖਿਆ ਗਿਆ ਹੈ ਅਤੇ ਇਸ ਵਿੱਚ ਉਨ੍ਹਾਂ ਨੂੰ ਜਿਨ੍ਹਾਂ ਨੇ 20 ਜਨਵਰੀ 2025 ਨੂੰ ਅਹੁਦਾ ਸੰਭਾਲਣ ਵਾਲੇ ਅਮਰੀਕਾ ਦੇ 45ਵੇਂ ਅਤੇ 47ਵੇਂ ਰਾਸ਼ਟਰਪਤੀ ਵਜੋਂ ਵੀ ਦਰਸਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਇਸ ਮਹੀਨੇ ਦੇ ਸ਼ੁਰੂ ਵਿੱਚ ਅਮਰੀਕਾ ਨੇ ਵੈਨੇਜ਼ੁਏਲਾ ਵਿਰੁੱਧ “ਵੱਡੇ ਪੱਧਰ” ‘ਤੇ ਕਾਰਵਾਈ ਕਰਦਿਆਂ ਦੇਸ਼ ਦੇ ਨੇਤਾ ਨਿਕੋਲਸ ਮਾਦੁਰੋ ਨੂੰ ਹਿਰਾਸਤ ਵਿੱਚ ਲਿਆ ਸੀ, ਜਿਨ੍ਹਾਂ ਨੂੰ ਉਨ੍ਹਾਂ ਦੀ ਪਤਨੀ ਸੀਲੀਆ ਫਲੋਰਸ ਸਮੇਤ ਨਿਊਯਾਰਕ ਲਿਜਾਇਆ ਗਿਆ ਜਿੱਥੇ ਉਨ੍ਹਾਂ ‘ਤੇ ਨਾਰਕੋ-ਟੈਰਰਿਜ਼ਮ ਸਾਜ਼ਿਸ਼ ਦੇ ਦੋਸ਼ ਲਗਾਏ ਗਏ ਹਨ।

Read News Paper

Related articles

spot_img

Recent articles

spot_img