ਡੋਨਾਲਡ ਟਰੰਪ ਨੇ ਇਰਾਨ ਨੂੰ ਸਖ਼ਤ ਸ਼ਬਦਾਂ ਵਿੱਚ ਮੁੜ ਚੇਤਾਵਨੀ ਜਾਰੀ ਕੀਤੀ

Published:

Rate this post

ਡਿਟਰੋਇਟ/ਪੰਜਾਬ ਪੋਸਟ

ਇਰਾਨ ਵਿੱਚ ਵਧਦੇ ਜਨਤਕ ਵਿਰੋਧ ਪ੍ਰਦਰਸ਼ਨਾਂ ਅਤੇ ਹਿੰਸਾ ਦੇ ਵਿਚਕਾਰ, ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਤਹਿਰਾਨ ਨੂੰ ਸਖ਼ਤ ਸ਼ਬਦਾਂ ਵਿੱਚ ਚੇਤਾਵਨੀ ਦਿੱਤੀ ਹੈ। ਡਿਟਰੋਇਟ ਵਿਖੇ ਹੋਏ ਇੱਕ ਪ੍ਰੋਗਰਾਮ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਟਰੰਪ ਨੇ ਕਿਹਾ ਕਿ ਇਰਾਨੀ ਲੀਡਰਸ਼ਿਪ ਨੂੰ ‘ਸਹੀ ਢੰਗ ਨਾਲ ਪੇਸ਼ ਆਉਣਾ ਚਾਹੀਦਾ ਹੈ, ਨਹੀਂ ਤਾਂ ਉਨ੍ਹਾਂ ਨੂੰ ਗੰਭੀਰ ਨਤੀਜੇ ਭੁਗਤਣੇ ਪੈਣਗੇ।’ ਉਨ੍ਹਾਂ ਕਿਹਾ ਕਿ ਅਮਰੀਕਾ ਇਰਾਨ ਵਿੱਚ ਹੋ ਰਹੀਆਂ ਹੱਤਿਆਵਾਂ ਅਤੇ ਫਾਂਸੀ ਦੀਆਂ ਰਿਪੋਰਟਾਂ ਦੀ ਬਾਰੀਕੀ ਨਾਲ ਸਮੀਖਿਆ ਕਰ ਰਿਹਾ ਹੈ ਅਤੇ ਉਹ ਵੀ ਖੁਦ ਵਾਸ਼ਿੰਗਟਨ ਜਾ ਕੇ ਸਾਰੀ ਸਥਿਤੀ ਦਾ ਜਾਇਜ਼ਾ ਲੈਣਗੇ। ਟਰੰਪ ਨੇ ਇਰਾਨੀ ਲੋਕਾਂ ਲਈ ‘ਆਜ਼ਾਦੀ’ ਦੀ ਇੱਛਾ ਜ਼ਾਹਰ ਕਰਦਿਆਂ ਕਿਹਾ ਕਿ ਉੱਥੋਂ ਦੇ ਲੋਕ ਲੰਮੇ ਸਮੇਂ ਤੋਂ ਨਰਕ ਵਰਗੀ ਜ਼ਿੰਦਗੀ ਜੀਅ ਰਹੇ ਹਨ। ਦੂਜੇ ਪਾਸੇ, ਵ੍ਹਾਈਟ ਹਾਊਸ ਦੀ ਪ੍ਰੈੱਸ ਸਕੱਤਰ ਕੈਰੋਲੀਨ ਲੀਵਿਟ ਨੇ ਸਪੱਸ਼ਟ ਕੀਤਾ ਹੈ ਕਿ ਹਾਲਾਂਕਿ ਡਿਪਲੋਮੇਸੀ ਅਮਰੀਕਾ ਦੀ ਪਹਿਲੀ ਤਰਜੀਹ ਹੈ ਪਰ ਹਵਾਈ ਹਮਲੇ ਸਮੇਤ ਕਈ ਹੋਰ ਸਖ਼ਤ ਵਿਕਲਪਾਂ ’ਤੇ ਵੀ ਵਿਚਾਰ ਕੀਤਾ ਜਾ ਰਿਹਾ ਹੈ।

Read News Paper

Related articles

spot_img

Recent articles

spot_img