ਵਾਸ਼ਿੰਗਟਨ ਡੀਸੀ/ਪੰਜਾਬ ਪੋਸਟ
ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਤਿੰਨ ਦਹਾਕਿਆਂ ਮਗਰੋਂ ਪਰਮਾਣੂ ਹਥਿਆਰਾਂ ਦੇ ਪ੍ਰੀਖਣ ਦੇ ਫ਼ੈਸਲੇ ਨੂੰ ਜਾਇਜ਼ ਠਹਿਰਾਉਂਦਿਆਂ ਕਿਹਾ ਕਿ ਪਾਕਿਸਤਾਨ ਅਤੇ ਚੀਨ ਉਨ੍ਹਾਂ ਮੁਲਕਾਂ ’ਚ ਸ਼ਾਮਲ ਹਨ ਜਿਹੜੇ ਪਰਮਾਣੂ ਹਥਿਆਰਾਂ ਦੇ ਪ੍ਰੀਖਣ ਕਰ ਰਹੇ ਹਨ। ਪਿਛਲੇ ਹਫ਼ਤੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਮੁਲਾਕਾਤ ਤੋਂ ਪਹਿਲਾਂ ਟਰੰਪ ਨੇ ਐਲਾਨ ਕੀਤਾ ਸੀ ਕਿ ਅਮਰੀਕਾ ਵੀ ਆਪਣੇ ਵਿਰੋਧੀ ਮੁਲਕਾਂ ਵਾਂਗ ਪਰਮਾਣੂ ਹਥਿਆਰਾਂ ਦੇ ਪ੍ਰੀਖਣ ਮੁੜ ਤੋਂ ਸ਼ੁਰੂ ਕਰੇਗਾ। ਇਸ ਦੇ ਨਾਲ ਨਾਲ ਟਰੰਪ ਨੇ ਭਾਰਤ ਅਤੇ ਪਾਕਿਸਤਾਨ ਵਿਚਾਲੇ ਮਈ ’ਚ ਜੰਗ ਰੁਕਵਾਉਣ ਦਾ ਮੁੜ ਦਾਅਵਾ ਕੀਤਾ। ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਨਾਇਜੀਰੀਆ ’ਤੇ ਇਸਾਈਆਂ ਨਾਲ ਅਤਿਆਚਾਰ ਦੀਆਂ ਘਟਨਾਵਾਂ ਰੋਕਣ ਵਿੱਚ ਨਾਕਾਮ ਰਹਿਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਉਨ੍ਹਾਂ ਨੇ ਅਮਰੀਕੀ ਜੰਗੀ ਵਿਭਾਗ ਨੂੰ ਪੱਛਮੀ ਅਫਰੀਕੀ ਦੇਸ਼ ਵਿੱਚ ਸੰਭਾਵੀ ਫ਼ੌਜੀ ਕਾਰਵਾਈ ਦੀ ਯੋਜਨਾ ਬਣਾਉਣ ਦਾ ਹੁਕਮ ਦਿੱਤਾ ਹੈ। ਰਾਸ਼ਟਰਪਤੀ ਨੇ ਇਹ ਚਿਤਾਵਨੀ ਵੀ ਦਿੱਤੀ ਕਿ ਉਹ ਨਾਇਜੀਰੀਆ ਨੂੰ ਦਿੱਤੀ ਜਾਣ ਵਾਲੀ ਹਰ ਤਰ੍ਹਾਂ ਦੀ ਮਦਦ ਅਤੇ ਸਹਿਯੋਗ ਫੌਰੀ ਬੰਦ ਕਰ ਦੇਣਗੇ।
ਡੋਨਾਲਡ ਟਰੰਪ ਨੇ ਪਰਮਾਣੂ ਹਥਿਆਰਾਂ ਦੇ ਪ੍ਰੀਖਣ ਦੇ ਫ਼ੈਸਲੇ ਨੂੰ ਜਾਇਜ਼ ਕਰਾਰ ਦਿੱਤਾ
Published:






