ਵਾਸ਼ਿੰਗਟਨ ਡੀਸੀ/ਪੰਜਾਬ ਪੋਸਟ
ਭਾਰਤ ਦੇ ਰੂਸ ਕੋਲੋਂ ਤੇਲ ਖਰੀਦਣ ਬਾਰੇ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਇੱਕ ਵੱਡਾ ਬਿਆਨ ਦਿੰਦੇ ਹੋਏ ਇਹ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਭਾਰਤ ਰੂਸ ਤੋਂ ਤੇਲ ਖਰੀਦਣਾ ਬੰਦ ਕਰ ਦੇਵੇਗਾ। ਟਰੰਪ ਨੇ ਇਸ ਭਰੋਸੇ ਨੂੰ ਮਾਸਕੋ ’ਤੇ ਆਲਮੀ ਦਬਾਅ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਵਿਚ ‘ਵੱਡੀ ਪੇਸ਼ਕਦਮੀ’ ਦੱਸਿਆ ਹੈ। ਟਰੰਪ ਨੇ ਓਵਲ ਦਫ਼ਤਰ ਵਿਚ ਐਫਬੀਆਈ ਡਾਇਰੈਕਟਰ ਕਾਸ਼ ਪਟੇਲ ਨਾਲ ਸਾਂਝੀ ਪ੍ਰੈੱਸ ਕਾਨਫਰੰਸ ਦੌਰਾਨ ਇਹ ਟਿੱਪਣੀ ਕੀਤੀ ਅਤੇ ਇਸ ਦੌਰਾਨ ਦੋਵਾਂ ਨੇ ਹਿੰਸਕ ਅਪਰਾਧਾਂ ਨੂੰ ਨੱਥ ਪਾਉਣ ਲਈ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ’ਤੇ ਚਾਨਣਾ ਪਾਇਆ। ਟਰੰਪ ਨੇ ਭਾਰਤ ਨੂੰ ਇੱਕ ਭਰੋਸੇਮੰਦ ਸਾਥੀ ਮੰਨਦੇ ਹੋਏ ਇਹ ਵੀ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੋਸਤ ਹਨ ਅਤੇ ਉਨਾਂ ਨੇ ਭਰੋਸਾ ਦਿੱਤਾ ਕਿ ਉਹ ਰੂਸ ਤੋਂ ਤੇਲ ਨਹੀਂ ਖਰੀਦਣਗੇ।






