ਅੰਮਿ੍ਰਤਸਰ/ਪੰਜਾਬ ਪੋਸਟ
ਸਵਰਨ ਸ਼੍ਰੀ ਗੁਰੂ ਰਵਿਦਾਸ ਵਿਸ਼ਵ ਮਹਾਪੀਠ ਦੇ ਰਾਸ਼ਟਰੀ ਕਾਰਜਕਾਰਨੀ ਮੈਂਬਰ ਬਣਨ ਤੇ ਡਾ. ਜਤਿੰਦਰ ਕੁਮਾਰ ਨੇ ਸ੍ਰੀ ਰਵਿਦਾਸ ਮਹਾਪੀਠ ਦੇ ਅੰਤਰ-ਰਾਸ਼ਟਰੀ ਕਾਰਜਕਾਰੀ ਪ੍ਰਧਾਨ ਅਨੁਸੂਚਿਤ ਜਾਤੀ ਕਮਿਸ਼ਨ ਦੇ ਸਾਬਕਾ ਕੌਮੀ ਚੇਅਰਮੈਨ ਅਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਅਤੇ ਅੰਤਰ-ਰਾਸ਼ਟਰੀ ਪ੍ਰਧਾਨ ਦੁਸ਼ਯੰਤ ਕੁਮਾਰ ਗੌਤਮ (ਸਾਬਕਾ ਰਾਜ ਸਭਾ ਮੈਂਬਰ), ਅਚਾਰੀਆ ਸੁਰੇਸ਼ ਰਾਠੌਰ ਰਾਸ਼ਟਰੀ ਪ੍ਰਧਾਨ, ਰਜੇਸ਼ ਬਾਘਾ ਰਾਸ਼ਟਰੀ ਮਹਾਮੰਤਰੀ, ਮਨਜੀਤ ਬਾਲੀ ਪ੍ਰਦੇਸ ਪ੍ਰਧਾਨ ਪੰਜਾਬ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੋ ਜਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ ਉਹ ਉਸਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਗੁਰੂ ਰਵਿਦਾਸ ਜੀ ਦੇ ਆਦਰਸ਼ਾਂ ਨੂੰ ਵਿਸ਼ਵ ਭਰ ਵਿਚ ਫੈਲਾਉਣ ਲਈ ਵਚਨਬੱਧਤਾ ਪ੍ਰਟਗਾਈ ਅਤੇ ਮਹਾਪੀਠ ਦੇ ਉਦੇਸ਼ਾਂ ਦੀ ਪੂਰਤੀ ਲਈ ਹਰ ਸੰਭਵ ਯਤਨ ਕਰਨ ਦਾ ਪ੍ਰਣ ਕੀਤਾ। ਉਹਨਾਂ ਕਿਹਾ ਕਿ ਸਾਡਾ ਉਦੇਸ਼ ਸਮਾਜ ਵਿੱਚ ਬਰਾਬਰੀ, ਨਿਆਂ ਅਤੇ ਭਾਈਚਾਰਕ ਸਾਂਝ ਨੂੰ ਉਤਸ਼ਾਹਿਤ ਕਰਨਾ ਹੋਵੇਗਾ।
ਸ੍ਰੀ ਗੁਰੂ ਰਵਿਦਾਸ ਵਿਸ਼ਵ ਮਹਾਂਪੀਠ ਵੱਲੋਂ ਡਾ. ਜਤਿੰਦਰ ਰਾਸ਼ਟਰੀ ਕਾਰਜਕਾਰੀ ਮੈਂਬਰ ਨਿਯੁਕਤ

Published: