13.7 C
New York

ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ

Published:

Rate this post

ਦਿੱਲੀ/ਪੰਜਾਬ ਪੋਸਟ

ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਦਿੱਲੀ ਦੇ ਨਿਗਮ ਬੋਧਘਾਟ ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ। ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਫ਼ੌਜ ਦੀ ਗੱਡੀ ਰਾਹੀਂ ਦਿੱਲੀ ਦੇ ਨਿਗਮਬੋਧ ਘਾਟ ਲਿਆਂਦਾ ਗਿਆ। ਇੱਥੇ ਤਿੰਨਾਂ ਫ਼ੌਜਾਂ ਨੇ ਉਨ੍ਹਾਂ ਨੂੰ ਸਲਾਮੀ ਦਿੱਤੀ। ਇਸ ਤੋਂ ਬਾਅਦ ਸਰਕਾਰੀ ਸਨਮਾਨਾਂ ਤੋਂ ਬਾਅਦ ਅੰਤਿਮ ਸਸਕਾਰ ਦੀਆਂ ਰਸਮਾਂ ਪੂਰੀਆਂ ਕੀਤੀਆਂ ਗਈਆਂ। ਡਾ. ਮਨਮੋਹਨ ਸਿੰਘ ਦੀ ਪਤਨੀ ਗੁਰਸ਼ਰਨ ਕੌਰ ਤੇ ਵੱਡੀ ਬੇਟੀ ਉਪਿੰਦਰ ਸਿੰਘ, ਦੂਜੀ ਬੇਟੀ ਦਮਨ ਸਿੰਘ ਅਤੇ ਤੀਜੀ ਬੇਟੀ ਅੰਮ੍ਰਿਤ ਸਿੰਘ ਨਿਗਮ ਘਾਟ ਵਿਖੇ ਮੌਜੂਦ ਸਨ। ਇਸ ਮੌਕੇ ‘ਤੇ ਸੋਨੀਆ ਗਾਂਧੀ, ਪ੍ਰਿਅੰਕਾ ਗਾਂਧੀ, ਰਾਹੁਲ ਗਾਂਧੀ ਅਤੇ ਸੀਨੀਅਰ ਕਾਂਗਰਸ ਨੇਤਾਵਾਂ ਨੇ ਨਿਗਮਬੋਧ ਘਾਟ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰੱਖਿਆ ਮੰਤਰੀ ਰਾਜਨਾਥ ਸਿੰਘ ਵੀ ਉਨ੍ਹਾਂ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ। ਸਸਕਾਰ ਮੌਕੇ ਵੀ ਡਾ.ਮਨਮੋਹਨ ਸਿੰਘ ਨੂੰ ਉਨ੍ਹਾਂ ਦੀ ਮਨਪਸੰਦ ਨੀਲੀ ਪੱਗ ਬੰਨ੍ਹੀ ਗਈ ਸੀ।

Read News Paper

Related articles

spot_img

Recent articles

spot_img