ਚੰਡੀਗੜ੍ਹ/ਪੰਜਾਬ ਪੋਸਟ
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਪੰਜਾਬ ਯੂਨੀਵਰਸਿਟੀ ਦੇ 72ਵੇਂ ਕਨਵੋਕੇਸ਼ਨ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ । ਇਸ ਸਮਾਰੋਹ ਵਿਚ, 2024 ਵਿਚ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਮੈਡਲ, ਇਨਾਮ ਅਤੇ ਡਿਗਰੀਆਂ ਦਿੱਤੀਆਂ। ਇਸ ਦੌਰਾਨ ਰਾਜਪਾਲ ਗੁਲਾਬ ਚੰਦ ਕਟਾਰੀਆ ਸਮੇਤ ਹੋਰ ਕਈ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਹਨ। ਇਸ ਮੌਕੇ ਰਾਸ਼ਟਰਪਤੀ ਨੇ ਨਿਸ਼ਾਨੇਬਾਜ਼ ਮਨੂ ਭਾਕਰ ਤੇ ਗਾਇਕਾ ਜਸਪਿੰਦਰ ਨਰੂਲਾ ਨੂੰ ਸਨਮਾਨਿਤ ਕੀਤਾ। ਇਸ ਦੌਰਾਨ ਆਪਣੇ ਭਾਸ਼ਣ ਵਿਚ ਰਾਸ਼ਟਰਪਤੀ ਨੇ ਕਿਹਾ ਕਿ ‘ਇਥੇ ਆ ਕੇ ਕਾਫ਼ੀ ਚੰਗਾ ਲੱਗਾ ਹੈ ਅਤੇ ਮੈਂ ਇਥੇ ਸਨਮਾਨ ਹਾਸਲ ਕਰਨ ਵਾਲੇ ਸਾਰੇ ਵਿਦਿਆਥੀਆਂ ਨੂੰ ਵਧਾਈ ਦਿੰਦੀ ਹਾਂ’। ਉਨ੍ਹਾਂ ਅੱਗੇ ਕਿਹਾ ਕਿ ਪੀ. ਯੂ. ਨੇ ਹਮੇਸ਼ਾ ਸਿੱਖਿਆ ਤੇ ਖ਼ੇਡਾਂ ਵਿਚ ਨਾਮਣਾ ਖੱਟਿਆ ਹੈ। ਇਸ ਮੌਕੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੋਪਦੀ ਮੁਰਮੂ ਨੇ ਪੰਜਾਬ ਰਾਜ ਭਵਨ ਵਿਖੇ ਰੁਦਰਾਕਸ਼ ਦਾ ਬੂਟਾ ਵੀ ਲਗਾਇਆ। ਉਨ੍ਹਾਂ ਨੇ ਪੰਜਾਬ ਰਾਜ ਭਵਨ ਦੇ ਅਧਿਕਾਰੀਆਂ ਅਤੇ ਸਟਾਫ ਨਾਲ ਇੱਕ ਸਮੂਹ ਫੋਟੋ ਵੀ ਖਿੱਚੀ ਜਿਸ ਨੇ ਇਸ ਮੌਕੇ ਨੂੰ ਯਾਦਗਾਰ ਬਣਾ ਦਿੱਤਾ।