ਕਪੂਰਥਲਾ/ਪੰਜਾਬ ਪੋਸਟ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਪੰਜਾਬ ਪੁਲਿਸ ਨੇ ਅੱਜ ਨਸ਼ਿਆਂ ਦੀ ਦੁਰਵਰਤੋਂ ਅਤੇ ਗੈਰ-ਕਾਨੂੰਨੀ ਤਸਕਰੀ ਵਿਰੁੱਧ ਵੱਡੀ ਕਾਰਵਾਈ ਕਰਦੇ ਹੋਏ ਸੂਬੇ ਭਰ ਵਿੱਚ 10 ਵੱਖ-ਵੱਖ ਥਾਵਾਂ ’ਤੇ 83 ਕਿੱਲੋ ਹੈਰੋਇਨ, 10,000 ਕਿੱਲੋ ਭੁੱਕੀ, 100 ਕਿਲੋਗ੍ਰਾਮ ਗਾਂਜਾ ਅਤੇ 4.52 ਲੱਖ ਗੋਲੀਆਂ/ਕੈਪਸੂਲ ਨਸ਼ਟ ਕੀਤੇ ਹਨ। ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕਪੂਰਥਲਾ, ਐਸ.ਏ.ਐਸ.ਨਗਰ, ਫਤਹਿਗੜ੍ਹ ਸਾਹਿਬ, ਰੂਪਨਗਰ ਜ਼ਿਲ੍ਹਿਆਂ ਅਤੇ ਸਾਰੀਆਂ ਐਸਟੀਐਫ ਰੇਜਾਂ ਨਾਲ ਸਬੰਧਤ ਨਸ਼ਿਆਂ ਦੀ ਖੇਪ ਦੇ ਚੱਲ ਰਹੇ ਨਿਪਟਾਰੇ ਦੀ ਜਾਂਚ ਕਰਨ ਲਈ ਡੇਰਾਬਸੀ, ਐਸ.ਏ.ਐਸ.ਨਗਰ ਵਿਖੇ ਨਸ਼ਾ ਨਸ਼ਟ ਕਰਨ ਵਾਲੀ ਥਾਂ, ਪੰਜਾਬ ਕੈਮੀਕਲ ਐਂਡ ਕਰੌਪ ਪ੍ਰੋਟੈਕਸ਼ਨ ਲਿਮਟਿਡ ਦਾ ਅਚਨਚੇਤ ਦੌਰਾ ਵੀ ਕੀਤਾ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਸ਼ਾ ਵਿਰੋਧੀ ਮੁਹਿੰਮ ਨੂੰ ਹੋਰ ਪ੍ਰਚੰਡ ਕਰਨ ਦੇ ਆਦੇਸ਼ ਦਿੱਤੇ ਸਨ। ਇਸ ਤੋਂ ਬਾਅਦ ਪੰਜਾਬ ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਵੀ ਇਸ ਬੰਨੇ ਸਰਗਰਮੀ ਤੇਜ਼ ਕੀਤੀ ਗਈ ਹੈ।