ਤਰਨ ਤਾਰਨ ਪੋਲਿੰਗ ਦੌਰਾਨ ਸ਼੍ਰੋ: ਅਕਾਲੀ ਦਲ ਦੀ ਉਮੀਦਵਾਰ ਵੱਲੋਂ ਪੁਲਸ ‘ਤੇ ਧੱਕੇਸ਼ਾਹੀ ਦੇ ਦੋਸ਼

Published:

Rate this post

ਤਰਨ ਤਾਰਨ/ਪੰਜਾਬ ਪੋਸਟ
ਤਰਨਤਾਰਨ ਵਿਧਾਨ ਸਭਾ ਹਲਕੇ ‘ਚ ਚੋਣ ਪ੍ਰਕਿਰਿਆ ਦੌਰਾਨ ਵੱਡਾ ਹੰਗਾਮਾ ਖੜ੍ਹਾ ਹੁੰਦਾ ਨਜ਼ਰ ਆਇਆ ਜਦੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਉਮੀਦਵਾਰ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਨੇ ਪੁਲਸ ‘ਤੇ ਨਜਾਇਜ਼ ਧੱਕੇਸ਼ਾਹੀ ਦੇ ਦੋਸ਼ ਲਗਾਏ। ਇਸ ਸਬੰਧ ਵਿੱਚ ਅਕਾਲੀ ਦਲ ਦੀ ਉਮੀਦਵਾਰ ਸੁਖਵਿੰਦਰ ਕੌਰ ਰੰਧਾਵਾ ਵੱਲੋਂ ਰਿਟਰਨਿੰਗ ਅਫ਼ਸਰ ਗੁਰਮੀਤ ਸਿੰਘ ਨੂੰ ਲਿਖਤੀ ਸ਼ਿਕਾਇਤ ਸੌਂਪੀ ਗਈ ਹੈ। ਇਸ ਵਿੱਚ ਥਾਣਾ ਸਿਟੀ ਤਰਨਤਾਰਨ ਦੇ ਮੁਖੀ ਇੰਸਪੈਕਟਰ ਗੁਰਚਰਨ ਸਿੰਘ ਅਤੇ ਏਐਸਆਈ ਗੁਰਪ੍ਰੀਤ ਸਿੰਘ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਗਈ ਹੈ। ਦਰਅਸਲ, ਤਰਨਤਾਰਨ ਵਿਧਾਨ ਸਭਾ ਦੇ ਬੂਥ ਨੰਬਰ 146 ਤੇ 147 ਤੋਂ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਰਾਜਕੁਮਾਰ ਰੀਟਾ ਨੂੰ ਨਜਾਇਜ਼ ਤੌਰ ‘ਤੇ ਬੂਥ ਤੋਂ ਚੁੱਕੇ ਜਾਣ ਦੇ ਦੋਸ਼ ਲਗਾਏ ਗਏ ਹਨ। ਇਸ ਤੋਂ ਇਲਾਵਾ ਹੋਰ ਵਰਕਰਾਂ ਅਤੇ ਆਗੂਆਂ ਨੂੰ ਵੀ ਪੁਲਸ ਵੱਲੋਂ ਚੁੱਕੇ ਜਾਣ ਦੀਆਂ ਸ਼ਿਕਾਇਤਾਂ ਸਾਹਮਣੇ ਆਈਆਂ ਹਨ। ਉਨ੍ਹਾਂ ਨੇ ਮੰਗ ਕੀਤੀ ਹੈ ਕਿ ਦੋਵੇਂ ਉਪਰੋਕਤ ਅਧਿਕਾਰੀਆਂ ਨੂੰ ਤੁਰੰਤ ਮੁਅੱਤਲ ਕਰਕੇ ਲਾਈਨ ਹਾਜ਼ਰ ਕੀਤਾ ਜਾਵੇ।

Read News Paper

Related articles

spot_img

Recent articles

spot_img