18.4 C
New York

ਪੰਜਾਬ ਸਮੇਤ ਉੱਤਰੀ ਭਾਰਤ ਦੇ ਕਈ ਹਿੱਸਿਆਂ ‘ਚ ਭੂਚਾਲ ਦੇ ਝਟਕੇ

Published:

Rate this post

ਚੰਡੀਗੜ੍ਹ/ਪੰਜਾਬ ਪੋਸਟ

ਪੰਜਾਬ ਸਮੇਤ ਉੱਤਰੀ ਭਾਰਤ ਦੇ ਕਈ ਹਿੱਸਿਆਂ ਵਿੱਚ ਅੱਜ ਦੁਪਹਿਰ ਭੂਚਾਲ ਆਇਆ ਹੈ ਜਦਕਿ ਕਈ ਥਾਵਾਂ ‘ਤੇ ਭੂਚਾਲ ਦੇ ਤੇਜ਼ ਝਟਕੇ ਵੀ ਮਹਿਸੂਸ ਕੀਤੇ ਗਏ। ਫਿਲਹਾਲ ਭੂਚਾਲ ਕਾਰਨ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਮਿਲੀ ਹੈ। ਹਾਲਾਂਕਿ, ਜਦੋਂ ਧਰਤੀ ਹਿੱਲੀ, ਲੋਕ ਕਾਫੀ ਡਰ ਗਏ ਵੇਖੇ ਗਏ। ਭੂਚਾਲ ਦੇ ਝਟਕੇ ਮਹਿਸੂਸ ਹੋਣ ਤੋਂ ਬਾਅਦ ਲੋਕ ਆਪਣੇ ਘਰਾਂ ਅਤੇ ਦਫਤਰਾਂ ਤੋਂ ਬਾਹਰ ਆ ਗਏ। ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ ਨੇ ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ ਬਾਰੇ ਜਾਣਕਾਰੀ ਦਿੱਤੀ ਹੈ। ਇਸ ਭੂਚਾਲ ਦਾ ਕੇਂਦਰ ਅਫਗਾਨਿਸਤਾਨ ਸੀ ਅਤੇ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 5.8 ਦਰਜ ਕੀਤੀ ਗਈ। ਭੂਚਾਲ ਦਾ ਸਭ ਤੋਂ ਵੱਧ ਅਸਰ ਅਫਗਾਨਿਸਤਾਨ ਵਿੱਚ ਪਿਆ। ਇਸ ਦੇ ਨਾਲ ਹੀ ਪਾਕਿਸਤਾਨ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭਾਰਤ ਵਿੱਚ, ਭੂਚਾਲ ਦੇ ਝਟਕੇ ਕਸ਼ਮੀਰ ਤੋਂ ਲੈ ਕੇ ਚੰਡੀਗੜ੍ਹ-ਪੰਜਾਬ ਅਤੇ ਹਰਿਆਣਾ ਅਤੇ ਆਸ ਪਾਸ ਦੇ ਇਲਾਕਿਆਂ ਤੱਕ ਮਹਿਸੂਸ ਕੀਤੇ ਗਏ। ਭੂਚਾਲ ਕਰਕੇ ਭਾਵੇਂ ਧਰਤੀ ਕੁਝ ਸਕਿੰਟਾਂ ਲਈ ਹੀ ਹਿੱਲੀ ਪਰ ਭੂਚਾਲ ਨੇ ਲੋਕਾਂ ਵਿੱਚ ਹਲਚਲ ਮਚਾ ਦਿੱਤੀ।

Read News Paper

Related articles

spot_img

Recent articles

spot_img