‘ਡੰਕੀ ਰੂਟ’ ਮਾਮਲੇ ਸਬੰਧੀ ਈ.ਡੀ ਵੱਲੋਂ ਪੰਜਾਬ, ਹਰਿਆਣਾ ਤੇ ਦਿੱਲੀ ’ਚ 13 ਥਾਵਾਂ ‘ਤੇ ਛਾਪੇਮਾਰੀ ਅਤੇ ਤਲਾਸ਼ੀ ਮੁਹਿੰਮ

Published:

Rate this post

ਨਵੀਂ ਦਿੱਲੀ/ਪੰਜਾਬ ਪੋਸਟ

ਅਮਰੀਕਾ ਨੂੰ ‘ਡੰਕੀ ਰੂਟ’ ਮਾਮਲੇ ਦੇ ਸਬੰਧ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਪੰਜਾਬ, ਹਰਿਆਣਾ ਤੇ ਦਿੱਲੀ ’ਚ 13 ਕਾਰੋਬਾਰੀ ਤੇ ਰਿਹਾਇਸ਼ੀ ਕਪਲੈਕਸਾਂ ’ਤੇ ਛਾਪਾ ਮਾਰ ਕੇ ਤਲਾਸ਼ੀ ਮੁਹਿੰਮ ਚਲਾਈ ਹੈ। ਫਰਵਰੀ 2025 ’ਚ ਅਮਰੀਕਾ ਤੋਂ 330 ਭਾਰਤੀਆਂ ਨੂੰ ਵਾਪਸ ਭੇਜਿਆ ਗਿਆ ਸੀ ਜਿਨ੍ਹਾਂ ਨੂੰ ਡੰਕੀ ਏਜੰਟਾਂ ਨੇ ਗ਼ੈਰ-ਕਾਨੂੰਨੀ ਢੰਗ ਨਾਲ ਅਮਰੀਕਾ ਭੇਜਿਆ ਸੀ। ਈ.ਡੀ ਨੇ ਜਾਂਚ ਦੌਰਾਨ ਪਤਾ ਲੱਗਾ ਸੀ ਕਿ ਵਾਪਸ ਭੇਜੇ ਗਏ ਭਾਰਤੀਆਂ ਨੂੰ ‘ਡੰਕੀ ਰੂਟ’ ਰਾਹੀਂ ਅਮਰੀਕਾ ਭੇਜਿਆ ਗਿਆ ਸੀ ਜਿਸ ਵਿੱਚ ਟਰੈਵਲ ਏਜੰਟਾਂ, ਦਲਾਲਾਂ, ਵਿਦੇਸ਼ੀ ਸਹਿਯੋਗੀਆਂ, ਹਵਾਲਾ ਦਾ ਕਾਰੋਬਾਰ ਕਰਨ ਵਾਲਿਆਂ, ਰਿਹਾਇਸ਼ ਤੇ ਹੋਰ ਮਦਦ ਕਰਨ ਵਾਲਿਆਂ ਦੀ ਪੂਰੀ ਲੜੀ ਸ਼ਾਮਲ ਹੈ। ਇਸ ਤੋਂ ਪਹਿਲਾਂ ਈ.ਡੀ ਵੱਲੋਂ ਮਾਰੇ ਗਏ ਦੋ ਛਾਪਿਆਂ ਤੇ ਜਾਂਚ ਦੌਰਾਨ ਇਕੱਠੇ ਗਏ ਸਬੂਤਾਂ ਰਾਹੀਂ ਇਸ ਗਰੋਹ ’ਚ ਸ਼ਾਮਲ ਦੂਜੇ ਤੇ ਤੀਜੇ ਪੱਧਰ ਦੇ ਵਿਅਕਤੀਆਂ ਦੇ ਨਾਂਅ ਸਾਹਮਣੇ ਆਏ ਸਨ। ਇਸ ਤਲਾਸ਼ੀ ਮੁਹਿੰਮ ’ਚ ਇਨ੍ਹਾਂ ਵਿਅਕਤੀਆਂ ਨੂੰ ਵੀ ਸ਼ਾਮਲ ਕੀਤਾ ਗਿਆ ਸੀ ਜੋ ਕਿ ਜਲੰਧਰ, ਦਿੱਲੀ ਅਤੇ ਪਾਣੀਪਤ ਨਾਲ ਸਬੰਧਤ ਦੱਸੇ ਜਾਂਦੇ ਹਨ।

Read News Paper

Related articles

spot_img

Recent articles

spot_img