ਈ.ਡੀ ਵੱਲੋਂ ਬਾਲੀਵੁੱਡ ਅਦਾਕਾਰ ਸੋਨੂੰ ਸੂਦ, ਸਾਬਕਾ ਕ੍ਰਿਕਟਰ ਰੌਬਿਨ ਉਥੱਪਾ ਤੇ ਯੁਵਰਾਜ ਸਿੰਘ ਨੂੰ ਸੰਮਨ

Published:

Rate this post

ਨਵੀਂ ਦਿੱਲੀ/ਪੰਜਾਬ ਪੋਸਟ

ਇੰਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਬਾਲੀਵੁੱਡ ਅਦਾਕਾਰ ਸੋਨੂੰ ਸੂਦ, ਸਾਬਕਾ ਕ੍ਰਿਕਟਰ ਰੌਬਿਨ ਉਥੱਪਾ ਤੇ ਯੁਵਰਾਜ ਸਿੰਘ ਨੂੰ ਸੰਮਨ ਜਾਰੀ ਕੀਤਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਈ.ਡੀ. ਨੇ ਬਾਲੀਵੁੱਡ ਅਦਾਕਾਰ ਸੋਨੂੰ ਸੂਦ, ਸਾਬਕਾ ਕ੍ਰਿਕਟਰ ਰੌਬਿਨ ਉਥੱਪਾ ਤੇ ਯੁਵਰਾਜ ਸਿੰਘ ਨੂੰ ਇੱਕ ਤਾਜ਼ਾ ਮਾਮਲੇ ‘ਚ ਸੰਮਨ ਜਾਰੀ ਕੀਤਾ ਹੈ ਜੋ ਕਿ ਇੱਕ ਗ਼ੈਰ-ਕਾਨੂੰਨੀ ਸੱਟੇਬਾਜ਼ੀ ਐਪ ਮਾਮਲੇ ਨਾਲ ਸਬੰਧਤ ਹੈ। ਇਸ ਦੇ ਤਹਿਤ ਸਾਬਕਾ ਕ੍ਰਿਕਟਰ ਰੌਬਿਨ ਉਥੱਪਾ ਨੂੰ 22 ਸਤੰਬਰ, ਯੁਵਰਾਜ ਸਿੰਘ ਨੂੰ 23 ਸਤੰਬਰ, ਅਤੇ ਸੋਨੂੰ ਸੂਦ ਨੂੰ 24 ਸਤੰਬਰ ਨੂੰ ਈ.ਡੀ. ਦੇ ਦਿੱਲੀ ਹੈੱਡਕੁਆਰਟਰ ਵਿਚ ਪੁੱਛਗਿੱਛ ਲਈ ਪੇਸ਼ ਹੋਣਾ ਪਵੇਗਾ। ਇਸ ਸਮੁੱਚੀ ਪ੍ਰਕਿਰਿਆ ਦੌਰਾਨ ਈ.ਡੀ. ਹੁਣ ਸੋਨੂੰ ਸੂਦ, ਰੌਬਿਨ ਉਥੱਪਾ ਤੇ ਯੁਵਰਾਜ ਸਿੰਘ ਤੋਂ ਗ਼ੈਰ-ਕਾਨੂੰਨੀ ਸੱਟੇਬਾਜ਼ੀ ਐਪ ਮਾਮਲੇ ਵਿਚ ਪੁੱਛਗਿੱਛ ਕਰੇਗੀ।

Read News Paper

Related articles

spot_img

Recent articles

spot_img