ਨਵੀਂ ਦਿੱਲੀ/ਪੰਜਾਬ ਪੋਸਟ
ਬਹੁਚਰਚਿਤ ਬਿਹਾਰ ਵਿਧਾਨ ਸਭਾ ਚੋਣਾਂ ਲਈ ਤਰੀਕਾਂ ਦਾ ਐਲਾਨ ਹੋ ਗਿਆ ਹੈ। ਬਿਹਾਰ ਦੀਆਂ ਕੁੱਲ 243 ਸੀਟਾਂ ਲਈ ਵੋਟਾਂ ਦੋ ਗੇੜਾਂ ਵਿੱਚ, 6 ਅਤੇ 11 ਨਵੰਬਰ ਨੂੰ ਵੋਟਾਂ ਪੈਣਗੀਆਂ ਜਦਕਿ ਵੋਟਾਂ ਦੀ ਗਿਣਤੀ ਅਤੇ ਨਤੀਜੇ 14 ਨਵੰਬਰ ਨੂੰ ਆਉਣਗੇ। ਵਿਧਾਨ ਸਭਾ ਚੋਣਾਂ ਦੇ ਐਲਾਨ ਨਾਲ ਬਿਹਾਰ ’ਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਬਿਹਾਰ ਵਿਧਾਨ ਸਭਾ ਚੋਣਾਂ ਲਈ ਤਰੀਕਾਂ ਦਾ ਐਲਾਨ ਕਰਦਿਆਂ ਗਿਆਨੇਸ਼ ਕੁਮਾਰ ਨੇ ਕਿਹਾ ਕਿ ਚੋਣਾਂ ਦੇ 6 ਨਵੰਬਰ ਨੂੰ ਪਹਿਲੇ ਗੇੜ ਦੌਰਾਨ 121 ਸੀਟਾਂ ਅਤੇ 11 ਨਵੰਬਰ ਨੂੰ ਦੂਜੇ ਗੇੜ ’ਚ 122 ਸੀਟਾਂ ’ਤੇ ਵੋਟਾਂ ਪੈਣਗੀਆਂ। ਬਿਹਾਰ ਦੇ ਨਾਲ ਹੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀ ਤਰਨ ਤਾਰਨ ਵਿਧਾਨ ਸਭਾ ਸੀਟ ਲਈ ਜ਼ਿਮਨੀ ਚੋਣ ਦਾ ਵੀ ਐਲਾਨ ਕਰ ਦਿੱਤਾ ਗਿਆ ਹੈ। ਤਰਨ ਤਾਰਨ ਵਿੱਚ 11 ਨਵੰਬਰ ਨੂੰ ਵੋਟਾਂ ਪੈਣਗੀਆਂ ਅਤੇ 14 ਨਵੰਬਰ 2025 ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜਾ ਐਲਾਨਿਆ ਜਾਵੇਗਾ। ਇਸ ਐਲਾਨ ਦੇ ਨਾਲ ਹੀ ਤਰਨ ਤਾਰਨ ਜ਼ਿਲ੍ਹੇ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ।
ਚੋਣ ਕਮਿਸ਼ਨ ਵੱਲੋਂ ਬਿਹਾਰ ਵਿਧਾਨ ਸਭਾ ਅਤੇ ਤਰਨ ਤਾਰਨ ਉੱਪ ਚੋਣ ਲਈ ਤਰੀਕਾਂ ਦਾ ਐਲਾਨ; ਚੋਣ ਜ਼ਾਬਤਾ ਲਾਗੂ
Published:






