-11.5 C
New York

ਚੋਣ ਕਮਿਸ਼ਨ ਵੱਲੋਂ 12 ਸੂਬਿਆਂ ‘ਚ ਵੋਟਰ ਸੂਚੀਆਂ ਦੀ ਵਿਸ਼ੇਸ਼ ਪੜਤਾਲ ਕਰਵਾਉਣ ਦਾ ਐਲਾਨ

Published:

Rate this post

ਨਵੀਂ ਦਿੱਲੀ/ਪੰਜਾਬ ਪੋਸਟ

ਵੋਟਰ ਸੂਚੀਆਂ ਦੀ ਵਿਸ਼ੇਸ਼ ਪੜਤਾਲ (ਐੱਸ.ਆਈ.ਆਰ ਪ੍ਰਣਾਲੀ) ਸਬੰਧੀ ਦੇਸ਼ ਦੇ ਚੋਣ ਕਮਿਸ਼ਨ ਨੇ ਵੱਡੇ ਐਲਾਨ ਕਰਦੇ ਹੋਏ ਇਹ ਕਿਹਾ ਹੈ ਕਿ ਬਿਹਾਰ ਵਾਂਗ 12 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ’ਚ ਵੋਟਰ ਸੂਚੀਆਂ ਦੀ ਵਿਸ਼ੇਸ਼ ਪੜਤਾਲ (ਐੱਸ.ਆਈ.ਆਰ) ਨਵੰਬਰ ਤੋਂ ਫਰਵਰੀ ਦਰਮਿਆਨ ਕਰਾਉਣ ਦਾ ਐਲਾਨ ਕੀਤਾ ਹੈ। ਇਨ੍ਹਾਂ ’ਚ ਅੰਡਮਾਨ ਤੇ ਨਿਕੋਬਾਰ, ਲਕਸ਼ਦੀਪ, ਛੱਤੀਸਗੜ੍ਹ, ਗੋਆ, ਗੁਜਰਾਤ, ਕੇਰਲਾ, ਮੱਧ ਪ੍ਰਦੇਸ਼, ਪੁੱਡੂਚੇਰੀ, ਰਾਜਸਥਾਨ, ਤਾਮਿਲਨਾਡੂ, ਉੱਤਰ ਪ੍ਰਦੇਸ਼ ਅਤੇ ਪੱਛਮੀ ਬੰਗਾਲ ਸ਼ਾਮਲ ਹਨ। ਤਾਮਿਲਨਾਡੂ, ਪੁੱਡੂਚੇਰੀ, ਕੇਰਲਾ ਅਤੇ ਪੱਛਮੀ ਬੰਗਾਲ ’ਚ ਅਗਲੇ ਸਾਲ ਚੋਣਾਂ ਤੈਅ ਹਨ। ਇਸ ਬਾਬਤ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ਸਪੱਸ਼ਟ ਕੀਤਾ ਕਿ ਅਸਾਮ, ਜਿਥੇ ਅਗਲੇ ਸਾਲ ਚੋਣਾਂ ਹੋਣੀਆਂ ਹਨ, ਲਈ ਵੋਟਰ ਸੂਚੀਆਂ ਦੀ ਪੜਤਾਲ ਵੱਖਰੇ ਤੌਰ ’ਤੇ ਐਲਾਨੀ ਜਾਵੇਗੀ। ਐੱਸ.ਆਈ.ਆਰ ਦਾ ਦੂਜਾ ਗੇੜ 4 ਨਵੰਬਰ ਤੋਂ ਸ਼ੁਰੂ ਹੋਵੇਗਾ ਅਤੇ 4 ਦਸੰਬਰ ਤੱਕ ਜਾਰੀ ਰਹੇਗਾ। ਚੋਣ ਕਮਿਸ਼ਨ 9 ਦਸੰਬਰ ਨੂੰ ਵੋਟਰ ਸੂਚੀਆਂ ਦਾ ਖਰੜਾ ਜਾਰੀ ਕਰੇਗਾ ਅਤੇ ਅੰਤਿਮ ਵੋਟਰ ਸੂਚੀਆਂ 7 ਫਰਵਰੀ ਨੂੰ ਪ੍ਰਕਾਸ਼ਿਤ ਕੀਤੀਆਂ ਜਾਣਗੀਆਂ। ਚੋਣ ਕਮਿਸ਼ਨਰ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਬਿਹਾਰ ’ਚ ਐੱਸ.ਆਈ.ਆਰ ਦੇ ਪਹਿਲੇ ਗੇੜ ਦੌਰਾਨ ਕੋਈ ਵੀ ਅਪੀਲ ਦਾਖ਼ਲ ਨਹੀਂ ਹੋਈ ਅਤੇ ਦੂਜੇ ਗੇੜ ’ਚ 51 ਕਰੋੜ ਵੋਟਰ ਕਵਰ ਕੀਤੇ ਜਾਣਗੇ।

Read News Paper

Related articles

spot_img

Recent articles

spot_img