1.2 C
New York

ਵੋਟਾਂ ਬਣਾਉਣ ਸਮੇਂ ਬੇਨਿਯਮੀਆਂ ਨੂੰ ਰੋਕਣ ਲਈ ਤੁਰੰਤ ਦਖ਼ਲ ਦੇਣ ਗੁਰਦੁਆਰਾ ਚੋਣ ਕਮਿਸ਼ਨਰ : ਧਾਮੀ

Published:

Rate this post

ਅੰਮ੍ਰਿਤਸਰ/ਪੰਜਾਬ ਪੋਸਟ
ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ ਲਈ ਸਰਕਾਰ ਵਲੋਂ ਵੋਟਾਂ ਬਣਾਉਣ ਸਮੇਂ ਕੀਤੀ ਜਾ ਰਹੀ ਨਿਯਮਾਂ ਦੀ ਅਣਦੇਖੀ ਦਾ ਕਰੜਾ ਨੋਟਿਸ ਲੈਂਦਿਆਂ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਚੋਣ ਕਮਿਸ਼ਨਰ ਗੁਰਦੁਆਰਾ ਚੋਣਾਂ ਜਸਟਿਸ ਐੱਸ.ਐੱਸ. ਸਾਰੋਂ ਪਾਸੋਂ ਮੰਗ ਕੀਤੀ ਕਿ ਉਹ ਇਸ ਮਾਮਲੇ ਦੀ ਗਹਿਰੀ ਪੜਤਾਲ ਕਰਵਾਉਣ। ਐਡਵੋਕੇਟ ਧਾਮੀ ਨੇ ਆਖਿਆ ਕਿ ਪੰਜਾਬ ਦੀ ਸਰਕਾਰ ਸਿੱਖ ਸੰਸਥਾ ਦੀਆਂ ਵੋਟਾਂ ਬਣਾਉਣ ਲਈ ਤੈਅ ਸ਼ਰਤਾਂ ਦਾ ਪਾਲਣ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਸੰਗਤ ਪਾਸੋਂ ਇਹ ਜਾਣਕਾਰੀ ਪ੍ਰਾਪਤ ਹੋ ਰਹੀ ਹੈ ਕਿ ਸਰਕਾਰੀ ਕਰਮਚਾਰੀ ਤਾਜ਼ਾ ਹੋਈਆਂ ਲੋਕ ਸਭਾ ਚੋਣਾਂ ਵਾਲੀ ਸੂਚੀ ਨੂੰ ਆਧਾਰ ਬਣਾ ਕੇ ਸਿੱਧੇ ਤੌਰ ’ਤੇ ਹੀ ਵੋਟਾਂ ਬਣਾ ਰਹੇ ਹਨ ਅਤੇ ਸਾਬਤ ਸੂਰਤ ਸਿੱਖ ਦੀ ਸ਼ਰਤ ਨੂੰ ਸ਼ਰੇਆਮ ਅਣਗੌਲਿਆਂ ਕੀਤਾ ਜਾ ਰਿਹਾ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਹਾਲ ਹੀ ਵਿਚ ਗੁਰਦੁਆਰਾ ਚੋਣ ਕਮਿਸ਼ਨਰ ਨੂੰ ਸ਼੍ਰੋਮਣੀ ਕਮੇਟੀ ਦੇ ਵਫ਼ਦ ਵਲੋਂ ਖੁਦ ਮਿਲ ਕੇ ਮੰਗ ਪੱਤਰ ਦਿੱਤਾ ਗਿਆ ਹੈ ਪਰੰਤੂ ਇਸ ’ਤੇ ਗੌਰ ਨਹੀਂ ਕੀਤਾ ਗਿਆ। ਉਨ੍ਹਾਂ ਆਖਿਆ ਕਿ ਇੰਝ ਜਾਪਦਾ ਹੈ ਜਿਵੇਂ ਗੁਰਦੁਆਰਾ ਚੋਣ ਕਮਿਸ਼ਨਰ ਸੂਬਾ ਸਰਕਾਰ ਦੇ ਪ੍ਰਭਾਵ ਹੇਠ ਕੰਮ ਕਰ ਰਹੇ ਹਨ, ਕਿਉਂਕਿ ਸ਼੍ਰੋਮਣੀ ਕਮੇਟੀ ਦੇ ਇਤਰਾਜ਼ ਮਗਰੋਂ ਵੀ ਗਲਤ ਵੋਟਾਂ ਬਣਨੀਆਂ ਨਿਰੰਤਰ ਜਾਰੀ ਹਨ। ਐਡਵੋਕੇਟ ਧਾਮੀ ਨੇ ਸਿੱਧੇ ਤੌਰ ’ਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਨਿਸ਼ਾਨੇ ’ਤੇ ਲੈਂਦਿਆਂ ਆਖਿਆ ਕਿ ਸਰਕਾਰ ਸਿੱਖ ਸੰਸਥਾ ਦੀ ਚੋਣ ਪ੍ਰਕਿਰਿਆ ਨੂੰ ਪ੍ਰਭਾਵਿਤ ਕਰਨ ਲਈ ਕੋਝੇ ਹਥਕੰਡੇ ਵਰਤ ਰਹੀ ਹੈ।

Read News Paper

Related articles

spot_img

Recent articles

spot_img