ਪੰਜਾਬ ਪੋਸਟ/ਬਿਓਰੋ
ਲੋਕ ਸਭਾ ਚੋਣਾਂ ਦੇ ਐਲਾਨੇ ਜਾ ਰਹੇ ਨਤੀਜਿਆਂ ਸਬੰਧੀ ਵੱਡੀ ਖਬਰ ਇਹ ਸਾਹਮਣੇ ਆਈ ਹੈ ਕਿ ਦੇਸ਼ ਦੇ ਚੋਣ ਕਮਿਸ਼ਨ ਨੇ ਸਾਰੀਆਂ 543 ਸੀਟਾਂ ਦੇ ਰੁਝਾਨ ਸਾਂਝੇ ਕਰ ਦਿੱਤੇ ਹਨ। ਇਨਾਂ ਮੁਤਾਬਿਕ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲਾ ਗੱਠਜੋੜ ਬਹੁਮਤ ਹਾਸਿਲ ਕਰਨ ਦੇ ਰੁਝਾਨ ਵਿੱਚ ਹੁਣ ਵੀ ਅੱਗੇ ਹੈ ਜਦ ਕਿ ਉੱਤਰ ਪ੍ਰਦੇਸ਼ ਸੂਬੇ ਵਿੱਚ ਇੰਡੀਆ ਗਠਜੋੜ ਸਭ ਤੋਂ ਵੱਡੀ ਧਿਰ ਵਜੋਂ ਉਭਰਿਆ ਹੈ ਅਤੇ ਸਮਾਜਵਾਦੀ ਪਾਰਟੀ ਨੇ ਵੱਡੀ ਕਾਮਯਾਬੀ ਹਾਸਿਲ ਕੀਤੀ ਹੈ। ਪੰਜਾਬ ਅੰਦਰ ਚਰਨਜੀਤ ਸਿੰਘ ਚੰਨੀ ਜਲੰਧਰ ਹਲਕੇ ਤੋਂ ਵੱਡੀ ਲੀਡ ਵਿੱਚ ਚੱਲ ਰਹੇ ਹਨ ਜਦਕਿ ਖਡੂਰ ਸਾਹਿਬ ਤੋਂ ਅੰਮ੍ਰਿਤਪਾਲ ਸਿੰਘ ਅਤੇ ਫਰੀਦਕੋਟ ਤੋਂ ਸਰਬਜੀਤ ਸਿੰਘ ਖਾਲਸਾ ਵੀ ਵੱਡੀ ਲੀਡ ਹਾਸਲ ਕਰਦੇ ਹੋਏ ਵਿਖਾਈ ਦੇ ਰਹੇ ਹਨ।
ਲੋਕ ਸਭਾ ਚੋਣਾਂ ਸਬੰਧੀ ਹੁਣ ਤੱਕ ਦੀ ਤਾਜ਼ਾ ਜਾਣਕਾਰੀ

Published: