ਪੰਜਾਬ ਪੋਸਟ/ਬਿਓਰੋ
ਪੰਜਾਬ ਅੰਦਰ ਹੁਣ ਤੱਕ ਸਾਹਮਣੇ ਆਏ ਲੋਕ ਸਭਾ ਚੋਣਾਂ ਦੇ ਨਤੀਜਿਆਂ ਦੇ ਰੁਝਾਨ ਵਿੱਚ ਕਾਂਗਰਸ ਪਾਰਟੀ ਅਗੇਤ ਹਾਸਿਲ ਕਰਦੀ ਹੋਈ ਵਿਖਾਈ ਦੇ ਰਹੀ। ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਵਿੱਚੋਂ ਕਾਂਗਰਸ ਪਾਰਟੀ ਸੱਤ ਸੀਟਾਂ ਉੱਪਰ ਅੱਗੇ ਚੱਲ ਰਹੀ ਹੈ ਜਦਕਿ ਆਮ ਆਦਮੀ ਪਾਰਟੀ ਤਿੰਨ ਸੀਟਾਂ ਉੱਪਰ ਅੱਗੇ ਹੈ। ਬਠਿੰਡੇ ਦੀ ਸੀਟ ਉੱਤੇ ਸ਼੍ਰੋਮਣੀ ਅਕਾਲੀ ਦਲ ਦੀ ਹਰਸਿਮਰਤ ਕੌਰ ਬਾਦਲ ਲੀਡ ਵਿੱਚ ਹਨ ਜਦਕਿ ਖਡੂਰ ਸਾਹਿਬ ਤੋਂ ਅੰਮ੍ਰਿਤਪਾਲ ਸਿੰਘ ਅਤੇ ਫਰੀਦਕੋਟ ਤੋਂ ਸਰਬਜੀਤ ਸਿੰਘ ਖਾਲਸਾ ਅੱਗੇ ਚੱਲ ਰਹੇ ਹਨ। ਗੁਰੂ ਕੀ ਨਗਰੀ ਅੰਮ੍ਰਿਤਸਰ ਦੀ ਲੋਕ ਸਭਾ ਸੀਟ ਤੋਂ ਕਾਂਗਰਸ ਪਾਰਟੀ ਦੇ ਗੁਰਜੀਤ ਸਿੰਘ ਔਜਲਾ ਫਿਲਹਾਲ ਅੱਗੇ ਚੱਲ ਰਹੇ ਹਨ।
ਪੰਜਾਬ ਦੇ ਚੋਣ ਨਤੀਜਿਆਂ ਵਿੱਚ ਕਾਂਗਰਸ ਪਾਰਟੀ ਨੂੰ ਮਿਲੀ ਅਗੇਤ
Published: