ਪੰਜਾਬ ਪੋਸਟ/ਬਿਓਰੋ
ਲੋਕ ਸਭਾ ਦੀਆਂ ਚੋਣਾਂ ਮੌਕੇ ਇਸ ਵੇਲੇ ਕੌਮੀ ਪੱਧਰ ਉੱਤੇ ਰੁਝਾਨਾਂ ਵਿੱਚ ਐਨਡੀਏ ਗਠਜੋੜ ਅੱਗੇ ਚੱਲ ਰਿਹਾ ਹੈ। ਇਸ ਦਰਮਿਆਨ ਲਗਾਤਾਰ ਬਦਲ ਰਹੇ ਹਾਲਾਤ ਨੂੰ ਵੇਖਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇਲਗੂ ਦੇਸ਼ਮ ਪਾਰਟੀ ਦੇ ਮੁਖੀ ਚੰਦਰ ਬਾਬੂ ਨਾਈਡੂ ਨੂੰ ਮਿਲਣ ਪਹੁੰਚੇ ਹਨ ਤਾਂ ਜੋ ਸਿਆਸੀ ਸਾਂਝ ਨੂੰ ਮਜ਼ਬੂਤ ਕੀਤਾ ਜਾ ਸਕੇ। ਇਸ ਮੁਲਾਕਾਤ ਨੂੰ ਇਸ ਲਈ ਵੀ ਅਹਿਮ ਮੰਨਿਆ ਜਾ ਰਿਹਾ ਹੈ ਕਿਉਂਕਿ ਭਾਰਤੀ ਜਨਤਾ ਪਾਰਟੀ ਨੂੰ ਕੇਂਦਰ ਵਿੱਚ ਸਰਕਾਰ ਬਣਾਉਣ ਲਈ ਸਹਿਯੋਗੀ ਪਾਰਟੀਆਂ ਦੀ ਲੋੜ ਪਵੇਗੀ। ਇਸ ਤੋਂ ਪਹਿਲਾਂ ਬੀਤੀ ਸ਼ਾਮ ਪ੍ਰਧਾਨ ਮੰਤਰੀ ਵੱਲੋਂ ਨਿਤੀਸ਼ ਕੁਮਾਰ ਨਾਲ ਵੀ ਮੁਲਾਕਾਤ ਕੀਤੀ ਜਾ ਚੁੱਕੀ ਹੈ।
ਚੰਦਰ ਬਾਬੂ ਨਾਇਡੂ ਨੂੰ ਮਿਲਣ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

Published: