ਗੜ੍ਹਸ਼ੰਕਰ/ਪੰਜਾਬ ਪੋਸਟ
ਉੱਘੇ ਗਾਇਕ ਗਾਇਕ ਭੁਪਿੰਦਰ ਬੱਬਲ ਦੇ ਸੰਗੀਤ ਗਰੁੱਪ ਦੀ ਟੈਂਪੂ-ਟਰੈਵਲ ਗੱਡੀ ਹਰਿਆਣਾ-ਹੁਸ਼ਿਆਰਪੁਰ ਮੁੱਖ ਸੜਕ ‘ਤੇ ਪੈਂਦੇ ਪਿੰਡ ਬਾਗਪੁਰ ਨੇੜੇ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ। ਟੈਂਪੂ-ਟਰੈਵਲ ਗੱਡੀ ਟਰੈਕਟਰ-ਟਰਾਲੀ ਦੇ ਨਾਲ ਟਕਰਾਉਣ ਕਰਕੇ ਇਹ ਦਰਦਨਾਕ ਹਾਦਸਾ ਵਾਪਰਿਆ। ਇਹ ਹਾਦਸਾ ਉਸ ਵਕਤ ਵਾਪਰਿਆ, ਜਦੋਂ ਇੱਕ ਤੇਜ਼ ਰਫ਼ਤਾਰ ਟੈਂਪੂ ਟਰੈਵਲ ਵਿੱਚ ਸਵਾਰ ਕਲਾਕਾਰ ਟੀਮ ਜੋ ਕਿ ਭੁਪਿੰਦਰ ਬੱਬਲ ਨਾਲ ਜੰਮੂ ਤੋਂ ਜਗਰਾਤਾ ਕਰਨ ਉਪਰੰਤ ਵਾਪਸ ਚੰਡੀਗੜ੍ਹ ਨੂੰ ਆ ਰਹੀ ਸੀ। ਇਸ ਹਾਦਸੇ ਵਿੱਚ ਗੱਡੀ ਵਿੱਚ ਸਵਾਰ 12 ਲੋਕਾਂ ਵਿੱਚੋਂ ਦੋ ਲੋਕਾਂ ਦੀ ਮੌਤ ਹੋ ਗਈ ਹੈ ਜਦਕਿ 4 ਲੋਕ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਹੁਸ਼ਿਆਰਪੁਰ ਵਿੱਚ ਦਾਖ਼ਲ ਕਰਵਾਇਆ ਗਿਆ ਹੈ ਜਿਨ੍ਹਾਂ ਵਿੱਚੋਂ ਦੋ ਛੁੱਟੀ ਦੇ ਦਿੱਤੀ ਗਈ ਹੈ ਅਤੇ ਇੱਕ ਦੀ ਹਾਲਤ ਨਾਜ਼ੁਕ ਹੋਣ ਕਰਕੇ ਪੀ.ਜੀ.ਆਈ. ਚੰਡੀਗੜ੍ਹ ਵਿੱਚ ਰੈਫਰ ਕਰ ਦਿੱਤਾ ਗਿਆ।