ਚੰਡੀਗੜ੍ਹ/ਪੰਜਾਬ ਪੋਸਟ
ਪੰਜਾਬ ਕੈਬਨਿਟ ਦੀ ਤਾਜ਼ਾ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਗਏ ਹਨ। ਇਨ੍ਹਾਂ ਫੈਸਲਿਆਂ ਬਾਰੇ ਜਾਣਕਾਰੀ ਦਿੰਦੇ ਹੋਏ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੀਆਂ ਦੋ ਪ੍ਰਾਈਵੇਟ ਯੂਨੀਵਰਸਿਟੀਆਂ, ਸੀਜੀਸੀ, ਰਿਆਤ ਬਾਹਰਾ ਹੁਸ਼ਿਆਰਪੁਰ, ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਤੋਂ ਇਲਾਵਾ, ਕਿਲਾ ਰਾਏਪੁਰ ਦੀਆਂ ਖੇਡਾਂ ਬਾਰੇ ਵੀ ਅਹਿਮ ਫੈਸਲਾ ਹੋਇਆ ਹੈ ਜਿੱਥੇ ਬਲਦਾਂ ਦੀਆਂ ਦੌੜਾਂ ਮਸ਼ਹੂਰ ਸਨ, ਜਿਨ੍ਹਾਂ ‘ਤੇ ਸੁਪਰੀਮ ਕੋਰਟ ਨੇ ਪਾਬੰਦੀ ਲਗਾ ਦਿੱਤੀ ਸੀ, ਜਿਸ ਵਿੱਚ ਪੂਰਾ ਅਧਿਐਨ ਕਰਨ ਤੋਂ ਬਾਅਦ ਇੱਕ ਐਕਟ ਪਾਸ ਕੀਤਾ ਜਾਵੇਗਾ ਕਿ ਪੰਜਾਬ ਵਿੱਚ ਜਾਨਵਰਾਂ ਅਤੇ ਪੰਛੀਆਂ ਦੀ ਕੀ ਭੂਮਿਕਾ ਸੀ। ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਲੋੜੀਂਦੀ ਚਾਰਾਜੋਈ ਮਗਰੋਂ ਬਲਦਾਂ ਦੀਆਂ ਦੌੜਾਂ ਸ਼ੁਰੂ ਕੀਤੀਆਂ ਜਾਣਗੀਆਂ, ਜਿਸ ਵਿੱਚ ਇੱਕ ਐਕਟ ਲਿਆਂਦਾ ਜਾ ਰਿਹਾ ਹੈ।






