ਪਠਾਨਕੋਟ/ਪੰਜਾਬ ਪੋਸਟ
ਪੰਜਾਬ ਸਰਕਾਰ ਵੱਲੋਂ ਪਹਿਲੀ ਵਾਰ ਸੂਬੇ ਦੀ ਲੀਚੀ ਨੂੰ ਵਿਦੇਸ਼ਾਂ ਵਿੱਚ ਐਕਸਪੋਰਟ ਕਰਨ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਸੂਬਾ ਸਰਕਾਰ ਦੇ ਬਾਗ਼ਬਾਨੀ ਵਿਭਾਗ ਵੱਲੋਂ ਖੇਤੀਬਾੜੀ ਅਤੇ ਪ੍ਰੋਸੈਸਡ ਫ਼ੂਡ ਪ੍ਰੋਡਕਟਸ ਐਕਸਪੋਰਟ ਡਿਵੈਲਪਮੈਂਟ ਅਥਾਰਟੀ (ਅਪੇਡਾ) ਦੇ ਸਹਿਯੋਗ ਨਾਲ ਸੂਬੇ ਦੇ ਨੀਮ ਪਹਾੜੀ ਜ਼ਿਲਿਆਂ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਦੀ ਲੀਚੀ ਦੀ ਪਹਿਲੀ ਖੇਪ ਨੂੰ ਬਾਗ਼ਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਆਨ-ਲਾਈਨ ਵਿਧੀ ਰਾਹੀਂ ਹਰੀ ਝੰਡੀ ਦੇ ਕੇ ਇੰਗਲੈਂਡ ਲਈ ਰਵਾਨਾ ਕੀਤਾ। ਪੰਜਾਬ ਵਿੱਚ ਕੁੱਲ 3250 ਹੈਕਟੇਅਰ ਰਕਬੇ ਵਿੱਚ ਲੀਚੀ ਦੀ ਕਾਸ਼ਤ ਕੀਤੀ ਜਾਂਦੀ ਹੈ ਅਤੇ ਇਸ ਦੀ ਪੈਦਾਵਾਰ ਕਰੀਬ 13000 ਮੀਟਰਕ ਟਨ ਹੈ। ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਖੇਤਰਾਂ ਵਿੱਚ ਲੀਚੀ ਲਈ ਅਨੁਕੂਲ ਵਾਤਾਵਰਣ ਹੋਣ ਕਾਰਨ ਇੱਥੋਂ ਦੀ ਲੀਚੀ ਦਾ ਕੁਦਰਤੀ ਗੂੜ੍ਹਾ ਲਾਲ ਰੰਗ ਅਤੇ ਮਿਠਾਸ ਦੂਜੇ ਰਾਜਾਂ ਦੇ ਮੁਕਾਬਲੇ ਬਹੁਤ ਹੀ ਵਧੀਆ ਹੈ। ਇਸੇ ਅਧਾਰ ’ਤੇ ਲੀਚੀ ਦੀ ਪਹਿਲੀ ਖੇਪ ਇੰਗਲੈਂਡ (ਯੂ.ਕੇ.) ਲਈ ਐਕਸਪੋਰਟ ਕੀਤੀ ਜਾ ਰਹੀ ਹੈ।
ਹੁਣ ਪੰਜਾਬ ਦੀ ਲੀਚੀ ਜਾਇਆ ਕਰੇਗੀ ਵਿਦੇਸ਼

Published: