8.1 C
New York

ਮਸ਼ਹੂਰ ਪੰਜਾਬੀ ਸ਼ਾਇਰ ਤੇ ਲੇਖਕ ਪਦਮਸ੍ਰੀ ਸੁਰਜੀਤ ਪਾਤਰ ਦਾ ਦਿਹਾਂਤ

Published:

Rate this post

ਲੁਧਿਆਣਾ/ਪੰਜਾਬ ਪੋਸਟ
ਅੱਜ ਤੜਕਸਾਰ ਸਾਹਿਤ ਜਗਤ ਤੋਂ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਮਸ਼ਹੂਰ ਪੰਜਾਬੀ ਸ਼ਾਇਰ ਤੇ ਲੇਖਕ ਸੁਰਜੀਤ ਪਾਤਰ ਦਾ ਤੜਕਸਾਰ ਦੇਹਾਂਤ ਹੋ ਗਿਆ ਹੈ। ਮੁੱਢਲੀ ਜਾਣਕਾਰੀ ਮੁਤਾਬਕ ਉਨ੍ਹਾਂ ਦੀ ਮੌਤ ਦਿਲ ਦਾ ਦੌਰਾ ਪੈਣ ਨਾਲ ਹੋਈ ਹੈ। ਪਦਮਸ਼੍ਰੀ ਸੁਰਜੀਤ ਪਾਤਰ ਨੇ 79 ਸਾਲ ਦੀ ਉਮਰ ਵਿੱਚ ਦੁਨੀਆ ਨੂੰ ਅਲਵਿਦਾ ਆਖ ਦਿੱਤਾ ਹੈ। ਉਨ੍ਹਾਂ ਨੇ ਲੁਧਿਆਣਾ ਵਿੱਚ ਆਖ਼ਰੀ ਸਾਹ ਲਏ। ਉਨ੍ਹਾਂ ਨੇ ਕਈ ਪ੍ਰਸਿੱਧ ਕਵਿਤਾਵਾਂ ਲਿਖੀਆਂ। ਇਨ੍ਹਾਂ ਵਿੱਚ ਹਵਾ ਵਿੱਚ ਲਿਖੇ ਹਰਫ਼, ਲਫ਼ਜ਼ਾਂ ਦੀ ਦਰਗਾਹ, ਪੱਤਝੜ ਦੀ ਪਾਜ਼ੇਬ, ਸੁਰ ਜ਼ਮੀਨ, ਬਿ੍ਰਖ ਅਰਜ ਕਰੇ, ਹਨੇਰੇ ਵਿੱਚ ਸੁਲਗਦੀ ਵਰਣਮਾਲਾ ਸ਼ਾਮਲ ਹਨ। ਜਲੰਧਰ ਦੇ ਪਿੰਡ ਪਾਤੜ ਕਲਾਂ ਦੇ ਜੰਮਪਲ ਸੁਰਜੀਤ ਪਾਤਰ ਦਾ ਸਾਹਿਤ ਦੇ ਖੇਤਰ ਨੂੰ ਬਹੁਤ ਵੱਡਾ ਯੋਗਦਾਨ ਹੈ। ਉਹ ਪੰਜਾਬੀ ਸਾਹਿਤ ਅਕਾਦਮੀ ਦੇ ਪ੍ਰਧਾਨ ਵਜੋਂ ਵੀ ਸੇਵਾਵਾਂ ਨਿਭਾਅ ਚੁੱਕੇ ਹਨ। ਪੰਜਾਬ ਯੂਨੀਵਰਸਿਟੀ, ਪਟਿਆਲਾ ਤੋਂ ਆਪਣੀ ਮਾਸਟਰ ਡਿਗਰੀ ਪੂਰੀ ਕਰਨ ਤੋਂ ਬਾਅਦ ਉਨ੍ਹਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਪੀ. ਐੱਚ. ਡੀ. ਕੀਤੀ। ਉਸ ਮਗਰੋਂ ਉਨ੍ਹਾਂ ਨੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿੱਚ ਪੰਜਾਬੀ ਦੇ ਪ੍ਰੋਫੈਸਰ ਵਜੋਂ ਸੇਵਾਵਾਂ ਦਿੱਤੀਆਂ ਅਤੇ ਸੇਵਾਮੁਕਤ ਹੋਏ। ਸੁਰਜੀਤ ਪਾਤਰ ਨੂੰ 2012 ’ਚ ਪਦਮਸ਼੍ਰੀ ਐਵਾਰਡ ਨਾਲ ਨਿਵਾਜ਼ਿਆ ਗਿਆ। ਉਨ੍ਹਾਂ ਨੂੰ 1979 ਵਿੱਚ ਪੰਜਾਬ ਸਾਹਿਤ ਅਕਾਦਮੀ ਐਵਾਰਡ, 1993 ਵਿੱਚ ਸਾਹਿਤ ਅਕਾਦਮੀ ਐਵਾਰਡ, 1999 ਵਿੱਚ ਪੰਚਾਨੰਦ ਐਵਾਰਡ, 2007 ਵਿੱਚ ਆਨੰਦ ਕਾਵ ਸਨਮਾਨ, 2009 ਵਿੱਚ ਸਰਸਵਤੀ ਸਨਮਾਨ ਅਤੇ ਗੰਗਾਧਰ ਰਾਸ਼ਟਰੀ ਕਵਿਤਾ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾ ਚੁੱਕਿਆ ਹੈ। ਇਸ ਦਰਮਿਆਨ ਪੰਜਾਬੀ ਸਾਹਿਤ ਅਕੈਡਮੀ ਦੇ ਚੇਅਰਮੈਨ ਗੁਰਭਜਨ ਗਿੱਲ ਨੇ ਸੁਰਜੀਤ ਪਾਤਰ ਦੇ ਸਦੀਵੀਂ ਵਿਛੋੜੇ ’ਤੇ ਭਾਵੁਕ ਹੁੰਦਿਆਂ ਕਿਹਾ ਕਿ ‘ਅਸੀਂ ਕੁਝ ਕਹਿਣ ਜੋਗੇ ਨਹੀਂ ਰਹੇ, ਸਾਡੇ ਸ਼ਬਦ ਵੀ ਪਾਤਰ ਸਾਹਿਬ ਨਾਲ ਹੀ ਲੈ ਗਏ ਹਨ’। ਉਹਨਾਂ ਦੱਸਿਆ ਕਿ ਪਾਤਰ ਜੀ ਦੇ ਨਾਲ ਉਨਾਂ ਦੀ 52 ਸਾਲਾਂ ਤੋਂ ਵੱਧ ਸਮੇਂ ਤੋਂ ਸਾਂਝ ਸੀ।

Read News Paper

Related articles

spot_img

Recent articles

spot_img