22.7 C
New York

ਸੁਪਰੀਮ ਕੋਰਟ ਵੱਲੋਂ ਸ਼ੰਭੂ ਸਰਹੱਦ ਮਸਲੇ ਦੇ ਹੱਲ ਲਈ ਇੱਕ ਸੁਤੰਤਰ ਕਮੇਟੀ ਬਣਾਉਣ ਦਾ ਪ੍ਰਸਤਾਵ

Published:

Rate this post

ਦਿੱਲੀ/ਪੰਜਾਬ ਪੋਸਟ
ਦੇਸ਼ ਦੀ ਸਰਬ ਉੱਚ ਅਦਾਲਤ ਸੁਪ੍ਰੀਮ ਕੋਰਟ ਨੇ ਕਿਸਾਨਾਂ ਅਤੇ ਸਰਕਾਰ ਦਰਮਿਆਨ ਭਰੋਸੇ ਦੀ ਘਾਟ ਨੂੰ ਦੇਖਦੇ ਹੋਏ ਪ੍ਰਦਰਸ਼ਨਕਾਰੀਆਂ ਤੱਕ ਪਹੁੰਚ ਕਰਕੇ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਕੱਢਣ ਲਈ ਉੱਘੇ ਵਿਅਕਤੀਆਂ ਦੀ ਸੁਤੰਤਰ ਕਮੇਟੀ ਦੇ ਗਠਨ ਦਾ ਪ੍ਰਸਤਾਵ ਦਿੱਤਾ ਹੈ। ਜਸਟਿਸ ਸੂਰਿਆ ਕਾਂਤ ਦੀ ਅਗਵਾਈ ਵਾਲੇ ਤਿੰਨ ਜੱਜਾਂ ਦੇ ਬੈਂਚ ਨੇ ਕਿਹਾ ਕਿ ਇਸ ਲਈ ਇੱਕ ‘ਨਿਰਪੱਖ ਅੰਪਾਇਰ’ ਦੀ ਲੋੜ ਹੈ ਜੋ ਕਿਸਾਨਾਂ ਅਤੇ ਸਰਕਾਰ ਵਿਚਕਾਰ ਭਰੋਸੇ ਦਾ ਆਲਮ ਬਣਾ ਸਕੇ। ਬੈਂਚ ਨੇ ਇਹ ਵੀ ਕਿਹਾ ਹੈ ਕਿ ਸੁਤੰਤਰ ਕਮੇਟੀ ਤੋਂ ਇੱਕ ਹਫ਼ਤੇ ਦੇ ਅੰਦਰ ਢੁਕਵੇਂ ਨਿਰਦੇਸ਼ ਲਏ ਜਾਣ ਅਤੇ ਉਦੋਂ ਤੱਕ ਸ਼ੰਭੂ ਸਰਹੱਦ ’ਤੇ ਸਥਿਤੀ ਜਿਉਂ ਦੀ ਤਿਉਂ ਬਣਾਈ ਰੱਖੀ ਜਾਵੇ। ਸਿਖਰਲੀ ਅਦਾਲਤ ਹਰਿਆਣਾ ਸਰਕਾਰ ਦੀ ਉਸ ਪਟੀਸ਼ਨ ‘ਤੇ ਸੁਣਵਾਈ ਕਰ ਰਹੀ ਸੀ, ਜਿਸ ਵਿਚ ਹਾਈ ਕੋਰਟ ਦੇ ਉਸ ਹੁਕਮ ਨੂੰ ਚੁਣੌਤੀ ਦਿੱਤੀ ਗਈ ਸੀ ਜਿਸ ਵਿਚ ਅੰਬਾਲਾ ਨੇੜੇ ਸ਼ੰਭੂ ਸਰਹੱਦ ‘ਤੇ ਲਗਾਏ ਗਏ ਬੈਰੀਕੇਡਾਂ ਨੂੰ ਇਕ ਹਫਤੇ ਦੇ ਅੰਦਰ-ਅੰਦਰ ਹਟਾਉਣ ਲਈ ਕਿਹਾ ਗਿਆ ਸੀ।

Read News Paper

Related articles

spot_img

Recent articles

spot_img