ਗੁਰਦਾਸਪੁਰ/ਪੰਜਾਬ ਪੋਸਟ
ਪੰਜਾਬ ‘ਚ ਸੜਕਾਂ ‘ਤੇ ਸਫਰ ਕਰਨ ਵਾਲੇ ਲੋਕਾਂ ਨੂੰ ਅੱਜ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ ਕਿਉਂਕਿ ਸੂਬੇ ਦੀਆਂ ਕਿਸਾਨ ਜਥੇਬੰਦੀਆਂ ਨੇ ਮੰਡੀਆਂ ਵਿੱਚ ਝੋਨੇ ਦੀ ਖਰੀਦ ਨਾ ਹੋਣ ਅਤੇ ਡੀਏਪੀ ਦੀ ਘਾਟ ਦੇ ਮੁੱਦੇ ’ਤੇ 4 ਹਾਈਵੇਅ ਅਣਮਿੱਥੇ ਸਮੇਂ ਲਈ ਜਾਮ ਕਰ ਦਿੱਤੇ ਹਨ। ਇਨ੍ਹਾਂ ਹਾਈਵੇਅ ਵਿੱਚ ਫਗਵਾੜਾ ਵਿੱਚ ਨੈਸ਼ਨਲ ਹਾਈਵੇਅ ‘ਤੇ ਸ਼ੂਗਰ ਮਿੱਲ ਦੇ ਸਾਹਮਣੇ, ਮੋਗਾ-ਫਿਰੋਜ਼ਪੁਰ ਹਾਈਵੇਅ, ਸੰਗਰੂਰ-ਬਰਨਾਲਾ ਹਾਈਵੇਅ ਅਤੇ ਗੁਰਦਾਸਪੁਰ-ਸ਼੍ਰੀ ਹਰਗੋਬਿੰਦਪੁਰ ਰੋਡ ਸ਼ਾਮਲ ਹਨ। ਇਸ ਤਰਾਂ, ਅੱਜ ਐਤਵਾਰ ਨੂੰ ਕਿਸਾਨਾਂ ਦਾ ਸੰਘਰਸ਼ ਦੂਜੇ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮਾਮਲੇ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਮੁੜ ਸੰਪਰਕ ਕੀਤਾ ਹੈ ਅਤੇ ਇਸ ਦਿਸ਼ਾ ਵਿੱਚ ਪਹਿਲਕਦਮੀ ਦੇ ਆਧਾਰ ‘ਤੇ ਕਾਰਵਾਈ ਦੀ ਮੰਗ ਕੀਤੀ ਹੈ।
ਪੰਜਾਬ ਵਿੱਚ ਅੱਜ ਵੀ ਕਿਸਾਨਾਂ ਦਾ ਸੰਘਰਸ਼ ਜਾਰੀ; ਝੋਨੇ ਦੀ ਖਰੀਦ ਨਾ ਹੋਣ ਖਿਲਾਫ਼ ਵਧਿਆ ਰੋਹ

Published: