21.5 C
New York

ਪ੍ਰਧਾਨ ਮੰਤਰੀ ਮੋਦੀ ਨੇ ਸ਼ੁਰੂ ਕੀਤਾ ਆਪਣਾ ਤੀਜਾ ਕਾਰਜਕਾਲ ਦਾ ਕੰਮ

Published:

ਕਿਸਾਨ ਨਿਧੀ ਫੰਡ’ ਦੀ ਕਿਸ਼ਤ ਜਾਰੀ ਕਰਨ ਨਾਲ ਕੀਤਾ ਆਗਾਜ਼
ਨਵੀਂ ਦਿੱਲੀ/ਪੰਜਾਬ ਪੋਸਟ

ਲੋਕ ਸਭਾ ਚੋਣਾਂ ਦੇ ਨਤੀਜਿਆਂ ਉਪਰੰਤ ਆਪਣੇ ਤੀਜੇ ਕਾਰਜਕਾਲ ਵਿੱਚ ਪ੍ਰਧਾਨ ਮੰਤਰੀ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਨਰਿੰਦਰ ਮੋਦੀ ਨੇ ਅਧਿਕਾਰਤ ਤੌਰ ਉੱਤੇ ਆਪਣਾ ਕੰਮ ਸ਼ੁਰੂ ਕਰ ਦਿੱਤਾ ਹੈ ਅਤੇ ਇਸ ਵਾਰ ਦੇ ਕਾਰਜਕਾਲ ਦੇ ਪਹਿਲੇ ਕੰਮ ਵਜੋਂ ਉਨਾਂ ‘ਪ੍ਰਧਾਨ ਮੰਤਰੀ ਕਿਸਾਨ ਨਿਧੀ’ ਫੰਡ ਦੀ 17ਵੀਂ ਕਿਸ਼ਤ ਨੂੰ ਜਾਰੀ ਕਰਨ ਲਈ ਆਪਣੀ ਪਹਿਲੀ ਫਾਈਲ ’ਤੇ ਦਸਤਖ਼ਤ ਕੀਤੇ। ਇਸ ਕਾਰਵਾਈ ਦੇ ਨਾਲ ਕੁੱਲ 9.3 ਕਰੋੜ ਕਿਸਾਨਾਂ ਨੂੰ ਲਗਪਗ 20,000 ਕਰੋੜ ਰੁਪਏ ਦਾ ਫਾਇਦਾ ਹੋਵੇਗਾ। ਫੰਡ ਜਾਰੀ ਕਰਨ ਲਈ ਫਾਈਲ ’ਤੇ ਦਸਤਖਤ ਕਰਨ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਉਨਾਂ ਦੀ ਸਰਕਾਰ ਕਿਸਾਨਾਂ ਦੀ ਭਲਾਈ ਲਈ ਪੂਰੀ ਤਰਾਂ ਵਚਨਬੱਧ ਹੈ ਅਤੇ ਓਹ ਆਉਣ ਵਾਲੇ ਸਮੇਂ ਵਿੱਚ ਵੀ ਕਿਸਾਨਾਂ ਅਤੇ ਖੇਤੀਬਾੜੀ ਸੈਕਟਰ ਲਈ ਹੋਰ ਵੀ ਕੰਮ ਕਰਦੇ ਰਹਿਣਾ ਚਾਹੁੰਦੇ ਹਨ।

Related articles

spot_img

Recent articles

spot_img