ਚੰਡੀਗੜ੍ਹ/ਪੰਜਾਬ ਪੋਸਟ
ਪੰਜਾਬ ਅੰਦਰ ਮੌਜੂਦਾ ਸਮੇਂ ਚੱਲ ਰਹੇ ਕਿਸਾਨੀ ਸੰਘਰਸ਼ ਦੇ ਨਾਲ ਜੁੜਦੀ ਅੱਜ ਦੀ ਵੱਡੀ ਖਬਰ ਇਹ ਸਾਹਮਣੇ ਆਈ ਹੈ ਕਿ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਵੱਲੋਂ ਮੌਜੂਦਾ ਸਮੇਂ ਚੱਲ ਰਿਹਾ ਰੇਲ ਰੋਕੋ ਅੰਦੋਲਨ ਮੁਲਤਵੀ ਕਰ ਦਿੱਤਾ ਗਿਆ ਹੈ। ਰੇਲ ਯਾਤਰੀਆਂ ਨੂੰ ਵੱਡੀ ਰਾਹਤ ਦਿੰਦਿਆਂ ਕਿਸਾਨ ਜਥੇਬੰਦੀਆਂ ਨੇ ਪਟਿਆਲੇ ਦੇ ਸ਼ੰਭੂ ਰੇਲਵੇ ਸਟੇਸ਼ਨ ’ਤੇ ਰੇਲ ਰੋਕੋ ਅੰਦੋਲਨ ਮੁਲਤਵੀ ਕਰ ਦਿੱਤਾ ਹੈ ਅਤੇ ਹੁਣ ਉਹ ਆਪਣੇ ਧਰਨੇ ਭਾਜਪਾ ਨੇਤਾਵਾਂ ਦੇ ਘਰਾਂ ਅੱਗੇ ਦੇਣਗੇ। ਸੰਯੁਕਤ ਕਿਸਾਨ ਮੋਰਚਾ ਨਾਲ ਜੁੜੀਆਂ ਜਥੇਬੰਦੀਆਂ ਦਾ ਕਹਿਣਾ ਹੈ ਕਿ ਹੁਣ ਓਹ ਭਾਜਪਾ ਨੇਤਾਵਾਂ ਦੇ ਘਰਾਂ ਬਾਹਰ ਧਰਨੇ ਦੇਣਗੀਆਂ। ਪਿਛਲੇ ਕੱੁਝ ਦਿਨਾਂ ਤੋਂ ਇਸੇ ਰੇਲ ਰੋਕੋ ਅੰਦੋਲਨ ਨੂੰ ਲੈ ਕੇ ਵਪਾਰੀਆਂ ਅਤੇ ਕਿਸਾਨ ਜਥੇਬੰਦੀਆਂ ਦਰਮਿਆਨ ਕੱੁਝ ਤਣਾਅ ਵੀ ਬਣਦਾ ਹੋਇਆ ਵਿਖਾਈ ਦੇ ਰਿਹਾ ਸੀ ਜਦਕਿ ਆਮ ਲੋਕਾਂ ਅਤੇ ਯਾਤਰੀਆਂ ਨੂੰ ਹੋ ਰਹੀ ਦਿੱਕਤ ਦਾ ਮਾਮਲਾ ਤਾਂ ਲਗਾਤਾਰ ਸੁਰਖੀਆਂ ਵਿੱਚ ਚੱਲ ਹੀ ਰਿਹਾ ਸੀ। ਇਸ ਦੇ ਨਾਲ-ਨਾਲ ਕਿਸਾਨ ਜਥੇਬੰਦੀਆਂ ਨੇ ਇਹ ਵੀ ਸਪੱਸ਼ਟ ਕਰ ਦਿੱਤਾ ਹੈ ਕਿ ਕਿਸਾਨਾਂ ਦੀਆਂ ਹੱਕੀ ਮੰਗਾਂ ਲਈ ਉਨਾਂ ਦਾ ਇਹ ਸੰਘਰਸ਼ ਜਾਰੀ ਰਹੇਗਾ ਅਤੇ ਇਸ ਸੰਘਰਸ਼ ਨੂੰ ਹੁਣ ਇੱਕ ਨਵੇਂ ਰੂਪ ਵਿੱਚ ਅੱਗੇ ਤੋਰਿਆ ਜਾਵੇਗਾ। ਇਸ ਦੇ ਨਾਲ-ਨਾਲ ਕਿਸਾਨ ਜਥੇਬੰਦੀਆਂ ਵੱਲੋਂ 22 ਮਈ ਨੂੰ ਵੱਡੇ ਇਕੱਠ ਅਤੇ ਰੋਸ ਪ੍ਰਦਰਸ਼ਨ ਦਾ ਐਲਾਨ ਪਹਿਲਾਂ ਹੀ ਕੀਤਾ ਜਾ ਚੁੱਕਿਆ ਹੈ।
ਕਿਸਾਨ ਜਥੇਬੰਦੀਆਂ ਵੱਲੋਂ ਵੱਡਾ ਫੈਸਲਾ; ‘ਰੇਲ ਰੋਕੋ ਅੰਦੋਲਨ’ ਕੀਤਾ ਮੁਲਤਵੀ

Published: