ਪਟਿਆਲਾ/ਪੰਜਾਬ ਪੋਸਟ
ਕਿਸਾਨਾਂ ਦੇ ਸ਼ਾਂਤਮਈ ਰੋਸ ਪ੍ਰਦਰਸ਼ਨ ਵਾਲੇ ਸ਼ੰਭੂ ਸਰਹੱਦ ਉੱਤੇ ਸ਼ਰਾਰਤੀ ਅਨਸਰਾਂ ਦੇ ਇੱਕ ਸਮੂਹ ਨੇ ਹੰਗਾਮਾ ਕਰਨ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਸਟੇਜ ‘ਤੇ ਵੀ ਜਬਰੀ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਪਰ ਕਿਸਾਨਾਂ ਨੇ ਹਾਈਵੇਅ ਜਾਮ ਕਰਕੇ ਉਨ੍ਹਾਂ ਨੂੰ ਭਜਾ ਦਿੱਤਾ। ਇਸ ਮੌਕੇ ਨੇੜਲੇ ਪਿੰਡਾਂ ਦੇ ਕਿਸਾਨਾਂ ਦੇ ਇੱਕ ਵਿਰੋਧੀ ਗਰੁੱਪ ਨੇ ਹੰਗਾਮਾ ਕਰਨ ਦੀ ਕੋਸ਼ਿਸ਼ ਕੀਤੀ। ਕਿਸਾਨ ਯੂਨੀਅਨਾਂ ਨੇ ਦੋਸ਼ ਲਾਇਆ ਕਿ ਇਹ ਲੋਕ ਕਿਸਾਨਾਂ ਦੀ ਆੜ ਵਿੱਚ ਰੇਤ ਮਾਈਨਿੰਗ ਮਾਫੀਆ ਦੇ ਮੈਂਬਰ ਸਨ ਜਿਨ੍ਹਾਂ ਨੇ ਅੰਦੋਲਨ ਵਿੱਚ ਵਿਘਨ ਪਾਉਣ ਦੀ ਕੋਸ਼ਿਸ਼ ਕੀਤੀ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੋਸ਼ ਲਾਇਆ ਕਿ ਇਹ ਸਾਰਾ ਕੱੁਝ ਭਾਜਪਾ ਆਗੂਆਂ ਦੀ ਸ਼ਹਿ ’ਤੇ ਕੀਤਾ ਗਿਆ ਹੈ ਅਤੇ ਉਨ੍ਹਾਂ ਭਾਜਪਾ ’ਤੇ ਗੁੰਡੇ ਭੇਜਣ ਦਾ ਦੋਸ਼ ਲਾਇਆ। ਉਨ੍ਹਾਂ ਦੋਸ਼ ਲਾਇਆ ਕਿ ਉਨ੍ਹਾਂ ਦੇ ਮੋਰਚੇ ਨੂੰ ਅਸਥਿਰ ਕਰਨ ਵਿਚ ਰਾਜ ਅਤੇ ਕੇਂਦਰੀ ਏਜੰਸੀਆਂ ਦਾ ਹੱਥ ਹੋ ਸਕਦਾ ਹੈ।
ਕਿਸਾਨਾਂ ਦੇ ਸ਼ੰਭੂ ਧਰਨੇ ਵਾਲੀ ਥਾਂ ਉੱਤੇ ਸ਼ਰਾਰਤੀ ਅਨਸਰਾਂ ਵੱਲੋਂ ਹੁੱਲੜਬਾਜ਼ੀ

Published: