- ਅੰਬਾਲਾ ਅਤੇ ਲਾਗਲੇ ਇਲਾਕਿਆਂ ਵਿੱਚ ਇੰਟਰਨੈੱਟ ਸੇਵਾਵਾਂ 9 ਤਰੀਕ ਤੱਕ ਬੰਦ
ਅੰਬਾਲਾ/ਪੰਜਾਬ ਪੋਸਟ
ਕਿਸਾਨਾਂ ਨੇ ਦਿੱਲੀ ਕੂਚ ਦੇ ਸੱਦੇ ਤਹਿਤ ਅੱਜ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਅਤੇ ਕਿਸਾਨਾਂ ਨੇ ਸਰਹੱਦ ’ਤੇ ਦੋ ਬੈਰੀਕੇਡ ਹੇਠਾਂ ਸੁੱਟ ਦਿੱਤੇ ਤੇ ਤਾਂਰਾਂ ਪੱਟ ਦਿੱਤੀਆਂ ਪਰ ਉਨ੍ਹਾਂ ਨੂੰ ਹਰਿਆਣਾ ਪੁਲੀਸ ਤੇ ਸੁਰੱਖਿਆ ਬਲਾਂ ਨੇ ਰੋਕ ਲਿਆ ਹੈ। ਇਸ ਮੌਕੇ ਹਰਿਆਣਾ ਪੁਲੀਸ ਨੇ ਕਿਸਾਨਾਂ ਨੂੰ ਅੱਗੇ ਨਾ ਵਧਣ ਦੀ ਚੁਣੌਤੀ ਦਿੱਤੀ ਹੈ ਤੇ ਇਸ ਦੌਰਾਨ ਕਿਸਾਨ ਤੇ ਪੁਲੀਸ ਆਹਮਣੇ ਸਾਹਮਣੇ ਆ ਗਏ ਹਨ। ਹਰਿਆਣਾ ਪੁਲੀਸ ਵੱਲੋਂ ਕਿਸਾਨ ਆਗੂਆਂ ਨਾਲ ਗੱਲਬਾਤ ਕੀਤੀ ਗਈ ਤੇ ਕਿਸਾਨਾਂ ਦੇ ਰੋਸ ਤੇ ਅੱਗੇ ਵਧਣ ਤੋਂ ਰੋਕਣ ਲਈ ਪੁਲੀਸ ਨੇ ਅੱਥਰੂ ਗੈਸ ਦੇ ਗੋਲੇ ਦਾਗੇ ਤੇ ਕਿਸਾਨਾਂ ਨੂੰ ਅੱਗੇ ਵਧਣ ਨਹੀਂ ਦਿੱਤਾ ਗਿਆ। ਓਧਰ, ਕਿਸਾਨਾਂ ਦੇ ਅੰਦੋਲਨ ਦੇ ਮੱਦੇਨਜ਼ਰ ਅੰਬਾਲਾ ਜ਼ਿਲ੍ਹੇ ਵਿੱਚ ਸ਼ੰਭੂ ਸਰਹੱਦ ਦੇ ਆਸ-ਪਾਸ ਕਈ ਇਲਾਕਿਆਂ ਵਿੱਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਇੰਟਰਨੈੱਟ ਸੇਵਾ ਅੱਜ ਯਾਨੀ ਸ਼ੁੱਕਰਵਾਰ ਤੋਂ 9 ਦਸੰਬਰ ਤੱਕ ਬੰਦ ਰਹੇਗੀ।






