-1.3 C
New York

ਅਗਨੀ ਕਾਂਡ ’ਚ ਮਰੇ ਵਿਅਕਤੀਆਂ ਦੇ ਪਰਿਵਾਰਾਂ ਨੂੰ ਕੁਵੈਤ ਸਰਕਾਰ ਦੇਵੇਗੀ 15-15 ਹਜ਼ਾਰ ਡਾਲਰ ਮੁਆਵਜ਼ਾ

Published:

Rate this post

ਕੁਵੈਤ/ਪੰਜਾਬ ਪੋਸਟ
ਕੁਵੈਤ ਸਰਕਾਰ ਦੱਖਣੀ ਅਹਿਮਦੀ ਗਵਰਨੋਰੇਟ ਵਿੱਚ ਹਾਲ ਹੀ ਵਿੱਚ ਲੱਗੀ ਅੱਗ ਵਿੱਚ ਮਾਰੇ ਗਏ 46 ਭਾਰਤੀਆਂ ਸਮੇਤ ਸਾਰੇ 50 ਵਿਅਕਤੀਆਂ ਦੇ ਪਰਿਵਾਰਾਂ ਨੂੰ 15-15 ਹਜ਼ਾਰ ਡਾਲਰ ਮੁਆਵਜ਼ਾ ਦੇਵੇਗੀ। ਕੁਵੈਤ ਦੇ ਅਮੀਰ ਸ਼ੇਖ ਮੇਸ਼ਾਲ ਅਲ-ਅਹਿਮਦ ਅਲ-ਜਬਰ ਅਲ-ਸਬਾਹ ਦੇ ਹੁਕਮਾਂ ’ਤੇ ਮਿ੍ਰਤਕਾਂ ਦੇ ਪਰਿਵਾਰਾਂ ਨੂੰ ਮੁਆਵਜ਼ੇ ਵਜੋਂ 15 ਹਜ਼ਾਰ ਡਾਲਰ (12.5 ਲੱਖ ਰੁਪਏ) ਦੀ ਰਾਸ਼ੀ ਦਿੱਤੀ ਜਾਵੇਗੀ। ਸਰਕਾਰੀ ਸੂਤਰਾਂ ਦੇ ਹਵਾਲੇ ਨਾਲ ਅਖਬਾਰ ਨੇ ਲਿਖਿਆ ਹੈ ਕਿ ਇਹ ਰਕਮ ਸਬੰਧਤ ਦੂਤਘਰਾਂ ਨੂੰ ਪਹੁੰਚਾ ਦਿੱਤੀ ਜਾਵੇਗੀ। ਭਾਰਤ ਸਰਕਾਰ ਨੇ ਭਿਆਨਕ ਅੱਗ ਵਿੱਚ ਜਾਨਾਂ ਗੁਆਉਣ ਵਾਲਿਆਂ ਨੂੰ 2-2 ਲੱਖ ਤੇ ਕੇਰਲ ਨੇ ਆਪਣੇ ਰਾਜ ਦੇ ਮਿ੍ਰਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ।

Read News Paper

Related articles

spot_img

Recent articles

spot_img