18.4 C
New York

ਪਾਕਿਸਤਾਨ ਦੀ ਤਰਫੋਂ ਪੁਣਛ ਵਿਖੇ ਗੋਲੀਬਾਰੀ; ਗੁਰੂਘਰ ਦੀ ਇਮਾਰਤ ਨੁਕਸਾਨੀ, ਤਿੰਨ ਸਿੱਖਾਂ ਦੀ ਮੌਤ

Published:

5/5 - (1 vote)

ਪੁਣਛ/ਪੰਜਾਬ ਪੋਸਟ

ਭਾਰਤ ਦੇ ਹਵਾਈ ਹਮਲੇ ਤੋਂ ਬਾਅਦ ਪਾਕਿਸਤਾਨ ਵਲੋਂ ਪੁਣਛ ਵਿਚ ਜਵਾਬੀ ਕਾਰਵਾਈ ਕੀਤੀ ਗਈ ਹੈ। ਦੁਖਦ ਗੱਲ ਇਹ ਪਤਾ ਲੱਗੀ ਹੈ ਕਿ ਇਸ ਹਮਲੇ ‘ਚ ਸਥਾਨਕ ਗੁਰਦੁਆਰਾ ਸਾਹਿਬ ਦੇ ਰਾਗੀ ਸਿੰਘ ਸਮੇਤ ਤਿੰਨ ਲੋਕਾਂ ਦੀ ਮੌਤ ਹੋਈ ਹੈ। ਭਾਰਤ ਵੱਲੋਂ ਕੀਤੇ ਗਏ ਆਪ੍ਰੇਸ਼ਨ ਸਿੰਦੂਰ ਦੇ ਜਵਾਬੀ ਹਮਲੇ ਵਿੱਚ ਪਾਕਿਸਤਾਨ ਵੱਲੋਂ ਪੁਣਛ ਵਿਖੇ ਕੀਤੀ ਗਈ ਗੋਲਾਬਾਰੀ ਵਿੱਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਕੇਂਦਰੀ ਦੀ ਇਮਾਰਤ ਵੀ ਨੁਕਸਾਨੀ ਗਈ ਹੈ ਅਤੇ ਇਸ ਦੌਰਾਨ ਤਿੰਨ ਗੁਰਸਿੱਖ ਭਾਈ ਅਮਰੀਕ ਸਿੰਘ ਰਾਗੀ, ਭਾਈ ਅਮਰਜੀਤ ਸਿੰਘ ਸਾਬਕਾ ਫੌਜੀ ਅਤੇ ਭਾਈ ਰਣਜੀਤ ਸਿੰਘ ਸਥਾਨਕ ਦੁਕਾਨਦਾਰ ਮਾਰੇ ਗਏ ਹਨ। ਇਸ ਤੋਂ ਇਲਾਵਾ ਮਾਨਕੋਟ ਖੇਤਰ ਵਿੱਚ ਇੱਕ ਸਿੱਖ ਬੀਬੀ ਰੂਬੀ ਕੌਰ ਦੇ ਮਾਰੇ ਜਾਣ ਦੀ ਖ਼ਬਰ ਵੀ ਸਾਹਮਣੇ ਆ ਰਹੀ ਹੈ। ਇਸ ਦੌਰਾਨ ਪੁਣਛ ਵਿਖੇ ਹੋਰ ਲੋਕਾਂ ਦੇ ਮਾਰੇ ਜਾਣ ਦੀ ਗੱਲ ਵੀ ਸਾਹਮਣੇ ਆਈ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਭਾਰਤ ਤੇ ਪਾਕਿਸਤਾਨ ਵਿਚਕਾਰ ਪੈਦਾ ਹੋਈ ਤਲਖ਼ੀ ਅਤੇ ਇੱਕ ਦੂਜੇ ਉੱਤੇ ਕੀਤੇ ਗਏ ਹਮਲਿਆਂ ਦੌਰਾਨ ਕਸ਼ਮੀਰ ਦੇ ਪੁਣਛ ਖੇਤਰ ਵਿੱਚ ਮਾਰੇ ਗਏ ਸਿੱਖਾਂ ਤੇ ਹੋਰ ਲੋਕਾਂ ਅਤੇ ਗੁਰਦੁਆਰਾ ਸਾਹਿਬ ਉੱਤੇ ਕੀਤੇ ਗਏ ਹਮਲੇ ਦੀ ਕਾਰਵਾਈ ਦੀ ਕਰੜੀ ਨਿੰਦਾ ਕੀਤੀ ਹੈ।

Read News Paper

Related articles

spot_img

Recent articles

spot_img