-1.6 C
New York

ਬਿ੍ਰਟੇਨ ’ਚ ਪਹਿਲੀ ਸਿੱਖ ਅਦਾਲਤ ਸ਼ੁਰੂ ਸਿੱਖ ਪਰਿਵਾਰਾਂ ਦੀ ਮਦਦ ਕਰਨਾ ਹੋਵੇਗਾ ਮੁੱਖ ਉਦੇਸ਼

Published:

Rate this post

ਲੰਡਨ/ਪੰਜਾਬ ਪੋਸਟ

ਬਿ੍ਰਟੇਨ ਵਿਚ ਸਿੱਖ ਭਾਈਚਾਰੇ ਦੇ ਵਕੀਲਾਂ ਨੇ ਪਰਿਵਾਰਕ ਅਤੇ ਸਿਵਲ ਵਿਵਾਦਾਂ ਵਿੱਚ ਫਸੇ ਭਾਈਚਾਰੇ ਦੇ ਲੋਕਾਂ ਲਈ ਵਿਵਾਦ ਨਿਪਟਾਰਾ ਪਲੇਟਫਾਰਮ ਵਜੋਂ ਇੱਕ ਨਵੀਂ ਅਦਾਲਤ ਦੀ ਸਥਾਪਨਾ ਕੀਤੀ ਹੈ। ਇਹ ਜਾਣਕਾਰੀ ਬਿ੍ਰਟਿਸ਼ ਮੀਡੀਆ ਦੀ ਇਕ ਰਿਪੋਰਟ ’ਚ ਦਿੱਤੀ ਗਈ। ‘ਦਿ ਟਾਈਮਜ਼’ ਮੁਤਾਬਕ ਪਿਛਲੇ ਹਫ਼ਤੇ ਲੰਡਨ ਦੇ ਲਿੰਕਨਜ਼ ਇਨ ਦੇ ਓਲਡ ਹਾਲ ਵਿਖੇ ਧਾਰਮਿਕ ਰੀਤਾਂ ਨਾਲ ਸਿੱਖ ਅਦਾਲਤ ਦੀ ਸ਼ੁਰੂਆਤ ਕੀਤੀ ਗਈ।
ਲੰਡਨ ਦੇ ਵਕੀਲ ਬਲਦੀਪ ਸਿੰਘ ਨੇ ਦੱਸਿਆ ਕਿ ਇਹ ਕੋਈ ਧਾਰਮਿਕ ਟਿ੍ਰਬਿਊਨਲ ਨਹੀਂ ਹੈ ਪਰ ਇਸ ਦਾ ਮਕਸਦ ਸਿੱਖ ਸਿਧਾਂਤਾਂ ਦੇ ਮੁਤਾਬਕ ਸੰਘਰਸ਼ਾਂ ਅਤੇ ਝਗੜਿਆਂ ਨਾਲ ਨਜਿੱਠਦੇ ਹੋਏ ਲੋੜ ਸਮੇਂ ਸਿੱਖ ਪਰਿਵਾਰਾਂ ਦੀ ਮਦਦ ਕਰਨਾ ਹੈ।
ਦੱਸਿਆ ਜਾ ਰਿਹਾ ਹੈ ਕਿ ਨਵੀਂ ਅਦਾਲਤ ਨਿੱਜੀ ਤੌਰ ’ਤੇ ਚਲਾਈ ਜਾਵੇਗੀ, ਅਤੇ ਇਸ ਵਿੱਚ ਲਗਭਗ 30 ਮੈਜਿਸਟਰੇਟ ਅਤੇ 15 ਜੱਜ ਹੋਣਗੇ। ਖਾਸ ਗੱਲ ਇਹ ਹੈ ਕਿ ਇਨ੍ਹਾਂ ’ਚ ਜ਼ਿਆਦਾਤਰ ਔਰਤਾਂ ਹੋਣਗੀਆਂ। ਅਦਾਲਤ ਵਿੱਚ ਮੈਜਿਸਟਰੇਟ ਦਾ ਕੰਮ ਇੱਕ ਸਮਝੌਤੇ ’ਤੇ ਪਹੁੰਚਣ ਲਈ ਧਿਰਾਂ ਵਿਚਕਾਰ ਵਿਚੋਲਗੀ ਕਰਨਾ ਹੋਵੇਗਾ। ਸਿੱਖ ਜਥੇਬੰਦੀਆਂ ਨਾਲ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਇਹ ਫੈਸਲਾ ਕੀਤਾ ਗਿਆ ਹੈ ਕਿ ਅਦਾਲਤ ਘਰੇਲੂ ਹਿੰਸਾ, ਜੂਏਬਾਜ਼ੀ ਅਤੇ ਨਸ਼ਾਖੋਰੀ ਵਰਗੇ ਮਾਮਲਿਆਂ ਨਾਲ ਨਜਿੱਠੇਗੀ। ਜੇਕਰ ਇਹਨਾਂ ਮਾਮਲਿਆਂ ਵਿੱਚ ਵਿਚੋਲਗੀ ਅਸਫ਼ਲ ਰਹਿੰਦੀ ਹੈ, ਤਾਂ ਕੇਸ ਨੂੰ ਅਦਾਲਤ ਦੇ ਜੱਜ ਸਾਹਮਣੇ ਲਿਆਂਦਾ ਜਾ ਸਕਦਾ ਹੈ।

Read News Paper

Related articles

spot_img

Recent articles

spot_img