ਨਵੀਂ ਦਿੱਲੀ/ਪੰਜਾਬ ਪੋਸਟ
ਲੋਕ ਸਭਾ ਦੇ ਸਾਬਕਾ ਸੰਸਦ ਮੈਂਬਰਾਂ ਨੂੰ ਦਿੱਲੀ ਦੇ ਪੌਸ਼ ਇਲਾਕੇ ਵਿੱਚ ਆਪੋ-ਆਪਣੇ ਸਰਕਾਰੀ ਬੰਗਲਿਆਂ ਨੂੰ ਖਾਲੀ ਕਰਨ ਦੇ ਨੋਟਿਸ ਜਾਰੀ ਕੀਤੇ ਗਏ ਹਨ। ਕੇਂਦਰ ਸਰਕਾਰ ਦੇ ਕੇਂਦਰੀ ਮਕਾਨ ਅਤੇ ਸ਼ਹਿਰੀ ਵਿਕਾਸ ਮਾਮਲਿਆਂ ਬਾਰੇ ਮੰਤਰਾਲੇ ਦੇ ਸੂਤਰਾਂ ਅਨੁਸਾਰ ਨੋਟਿਸ ਪਬਲਿਕ ਬ੍ਰਹਮਸਿਸ ਐਕਟ ਅਧੀਨ ਜਾਰੀ ਕੀਤੇ ਗਏ ਨੇ। ਨਿਯਮਾਂ ਮੁਤਾਬਿਕ ਸਾਰੇ ਸਾਬਕਾ ਸੰਸਦ ਮੈਂਬਰਾਂ ਨੂੰ ਪਿਛਲੀ ਲੋਕ ਸਭਾ ਦਾ ਕਾਰਜਕਾਲ ਖਤਮ ਹੋਣ ਦੇ ਇੱਕ ਮਹੀਨੇ ਦੇ ਅੰਦਰ ਅੰਦਰ ਸਰਕਾਰੀ ਬੰਗਲਾ ਖਾਲੀ ਕਰਨਾ ਹੁੰਦਾ ਹੈ। ਹੁਣ ਤੱਕ 200 ਤੋਂ ਵੱਧ ਸਾਬਕਾ ਸਾਂਸਦਾਂ ਨੂੰ ਸਰਕਾਰੀ ਬੰਗਲਿਆਂ ਵਿੱਚ ਲੋੜ ਤੋਂ ਵੱਧ ਸਮੇਂ ਲਈ ਪ੍ਰਵਾਸ ਕਰਨ ਉੱਤੇ ਇਹ ਨੋਟਿਸ ਜਾਰੀ ਕੀਤੇ ਗਏ ਹਨ। ਇਨਾਂ ਸਾਰੇ ਸਾਬਕਾ ਮੈਂਬਰ ਪਾਰਲੀਮੈਂਟਾਂ ਨੂੰ ਹੁਣ ਛੇਤੀ ਤੋਂ ਛੇਤੀ ਆਪਣੀ ਬੰਗਲੇ ਖਾਲੀ ਕਰਨ ਦੀ ਹਦਾਇਤ ਦਿੱਤੀ ਗਈ ਹੈ।
ਪਿਛਲੀ ਲੋਕ ਸਭਾ ਤੱਕ ਦੇ ਸਾਰੇ ਸਾਬਕਾ ਸੰਸਦ ਮੈਂਬਰਾਂ ਨੂੰ ਸਰਕਾਰੀ ਬੰਗਲੇ ਖਾਲੀ ਕਰਨ ਦੇ ਨੋਟਿਸ ਜਾਰੀ ਹੋਏ

Published: