ਚੰਡੀਗੜ੍ਹ/ਪੰਜਾਬ ਪੋਸਟ
ਪੰਜਾਬ ਦੇ ਸਾਬਕਾ ਐਡਵੋਕੇਟ ਜਨਰਲ ਹਰਦੇਵ ਸਿੰਘ ਮੱਤੇਵਾਲ ਦਾ ਦਿਹਾਂਤ ਹੋ ਗਿਆ ਹੈ। ਹਰਦੇਵ ਸਿੰਘ ਮੱਤੇਵਾਲ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਨਜ਼ਦੀਕੀਆਂ ਵਿੱਚੋਂ ਇੱਕ ਮੰਨੇ ਜਾਂਦੇ ਸਨ। ਜ਼ਿਕਰਯੋਗ ਹੈ ਕਿ ਹਰਦੇਵ ਸਿੰਘ ਮੱਤੇਵਾਲ ਦੇ ਪੁੱਤਰ ਪਵਿੱਤਰ ਸਿੰਘ ਮੱਤੇਵਾਲ ਵੀ ਇੱਕ ਜਾਣੇ ਪਛਾਣੇ ਵਕੀਲ ਹਨ। ਇਸੇ ਦੌਰਾਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਣੇ ਕਈ ਹੋਰ ਪ੍ਰਮੁੱਖ ਸ਼ਖਸੀਅਤਾਂ ਨੇ ਹਰਦੇਵ ਸਿੰਘ ਮੱਤੇਵਾਲ ਦੇ ਦਿਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ।
ਸਾਬਕਾ ਐਡਵੋਕੇਟ ਜਨਰਲ ਹਰਦੇਵ ਸਿੰਘ ਮੱਤੇਵਾਲ ਦਾ ਦੇਹਾਂਤ

Published: