ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਐਚ.ਐਸ ਹੰਸਪਾਲ ਦਾ ਦਿਹਾਂਤ

Published:

Rate this post

ਚੰਡੀਗੜ੍ਹ/ਪੰਜਾਬ ਪੋਸਟ
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਾਮਧਾਰੀ ਹਰਵਿੰਦਰ ਸਿੰਘ ਹੰਸਪਾਲ ਦਾ ਅੱਜ ਦਿਹਾਂਤ ਹੋ ਗਿਆ। ਉਨ੍ਹਾਂ ਨੇ 86 ਸਾਲ ਦੀ ਉਮਰ ਵਿਚ ਆਖ਼ਰੀ ਸਾਹ ਲਏ। ਦੱਸ ਦੇਈਏ ਕਿ ਉਹ ਲੰਮਾ ਸਮਾਂ ਕਾਂਗਰਸ ਵਿੱਚ ਰਹੇ ਜਿਸ ਦੌਰਾਨ ਓਹ ਪੰਜਾਬ ਕਾਂਗਰਸ ਦੇ ਪ੍ਰਧਾਨ ਵੀ ਬਣੇ ਸਨ ਅਤੇ ਸਾਲ 2022 ਵਿਚ ਉਹ ਕਾਂਗਰਸ ਛੱਡ ਕੇ ‘ਆਪ’ ਵਿਚ ਸ਼ਾਮਲ ਹੋ ਗਏ ਸਨ। ਹਰਵਿੰਦਰ ਸਿੰਘ ਹੰਸਪਾਲ ਦਾ ਜਨਮ 4 ਮਈ 1938 ਨੂੰ ਹੋਇਆ ਅਤੇ ਉਹ ਭਾਰਤੀ ਰਾਸ਼ਟਰੀ ਕਾਂਗਰਸ ਦੇ ਮੈਂਬਰ ਵਜੋਂ ਭਾਰਤ ਦੀ ਸੰਸਦ ਦੇ ਉਪਰਲੇ ਸਦਨ ਰਾਜ ਸਭਾ ਵਿੱਚ ਪੰਜਾਬ ਦੀ ਨੁਮਾਇੰਦਗੀ ਕਰਨ ਵਾਲੇ ਸੰਸਦ ਮੈਂਬਰ ਸਨ। ਉਹ 1970 ਤੋਂ ਨਾਮਧਾਰੀ ਦਰਬਾਰ ਅੰਤਰਰਾਸ਼ਟਰੀ ਸੰਸਥਾ ਦੇ ਪ੍ਰਧਾਨ ਵਜੋਂ ਨੁਮਾਇੰਦਗੀ ਵੀ ਕਰਦੇ ਆ ਰਹੇ ਸਨ।

Read News Paper

Related articles

spot_img

Recent articles

spot_img