ਸ਼੍ਰੀਨਗਰ/ਪੰਜਾਬ ਪੋਸਟ
ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਦਹਿਸ਼ਤਗਰਦਾਂ ਨਾਲ ਹੋਏ ਇੱਕ ਮੁਕਾਬਲੇ ਵਿੱਚ ਚਾਰ ਸੁਰੱਖਿਆ ਜਵਾਨ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿੱਚੋਂ ਤਿੰਨ ਜਵਾਨ ਫ਼ੌਜ ਤੇ ਇੱਕ ਪੁਲੀਸ ਨਾਲ ਸਬੰਧਤ ਹੈ। ਇੱਕ ਸੀਨੀਅਰ ਪੁਲੀਸ ਅਫ਼ਸਰ ਨੇ ਸ਼ਨਿੱਚਰਵਾਰ ਨੂੰ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਰੇ ਜ਼ਖ਼ਮੀ ਜਵਾਨਾਂ ਦੀ ਹਾਲਤ ਸਥਿਰ ਬਣੀ ਹੋਈ ਹੈ। ਪੁਲੀਸ ਰਿਪਰੋਟਾਂ ਮੁਤਾਬਕ ਸੁਰੱਖਿਆ ਦਸਤਿਆਂ ਨੂੰ ਸ਼ੁੱਕਰਵਾਰ ਰਾਤ ਅਰੀਗਾਮ ਇਲਾਕੇ ਵਿੱਚ ਦਹਿਸ਼ਤਗਰਦਾਂ ਦੀ ਹਿੱਲਜੁੱਲ ਬਾਰੇ ਸੂਚਨਾ ਮਿਲੀ। ਜਦੋਂ ਸੁਰੱਖਿਆ ਦਸਤੇ ਮੌਕੇ ਉੱਤੇ ਪੁੱਜੇ ਤਾਂ ਦਹਿਸ਼ਤਗਰਦਾਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਤਿੰਨ ਸੁਰੱਖਿਆ ਅਤੇ ਇੱਕ ਪੁਲੀਸ ਜਵਾਨ ਮਾਮੂਲੀ ਤੌਰ ’ਤੇ ਜ਼ਖ਼ਮੀ ਹੋ ਗਏ।