ਅੰਮਿ੍ਤਸਰ/ਪੰਜਾਬ ਪੋਸਟ
ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਚਾਰ ਪ੍ਰਮੁੱਖ ਸਿੱਖ ਸ਼ਖਸ਼ੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਚਰਨ ਸਿੰਘ ਮਹਾਲੋਂ, ਗੁਰਮਤਿ ਸੰਗੀਤ ਦੇ ਉਸਤਾਦ ਪਦਮ ਸ੍ਰੀ ਪ੍ਰੋਫੈਸਰ ਕਰਤਾਰ ਸਿੰਘ, ਪੰਥਕ ਕਵੀ ਅੱਲਾ ਯਾਰ ਖਾਂ ਯੋਗੀ ਤੇ ਬਾਬਾ ਹਜ਼ਾਰਾ ਸਿੰਘ ਕਾਰ ਸੇਵਾ ਗੁਰੂ ਕਾ ਬਾਗ ਵਾਲਿਆਂ ਦੀਆਂ ਤਸਵੀਰਾਂ ਤੋਂ ਪਰਦਾ ਹਟਾਉਣ ਦੀ ਰਸਮ ਅਰਦਾਸ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਵਿੰਦਰ ਸਿੰਘ ਨੇ ਨਿਭਾਈ। ਇਸ ਮੌਕੇ ਭਾਈ ਗੁਰਬਖਸ਼ ਸਿੰਘ ਖਾਲਸਾ, ਸੁਰਜੀਤ ਸਿੰਘ ਭਿੱਟੇਵੱਡ, ਸਕੱਤਰ ਪ੍ਰਤਾਪ ਸਿੰਘ ਮੈਨੇਜਰ, ਭਗਵੰਤ ਸਿੰਘ ਧੰਗੇੜਾ, ਭਾਈ ਦਲਜੀਤ ਸਿੰਘ ਬਿੱਟੂ ਅਤੇ ਹੋਰ ਸ਼ਖਸੀਅਤਾਂ ਮੌਜੂਦ ਸਨ।