ਜੀ-20 ਸੰਮੇਲਨ ਮੌਕੇ ਮਿਲੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੈਨੇਡਾ ਦੇ ਮਾਰਕ ਕਾਰਨੀ

Published:

Rate this post

ਜੋ’ਬਰਗ/ਪੰਜਾਬ ਪੋਸਟ
ਦੱਖਣੀ ਅਫਰੀਕਾ ਵਿਖੇ ਹੋ ਰਹੀ ਜੀ-20 ਸੰਮੇਲਨ ਦੌਰਾਨ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਕੈਨੇਡੀਅਨ ਹਮਰੁਤਬਾ ਮਾਰਕ ਕਾਰਨੀ ਨਾਲ ਮਿਲੇ ਅਤੇ ਦੋਵਾਂ ਆਗੂਆਂ ਨੇ ਵਪਾਰ, ਨਿਵੇਸ਼, ਤਕਨਾਲੋਜੀ ਅਤੇ ਊਰਜਾ ਵਰਗੇ ਖੇਤਰਾਂ ਵਿੱਚ ਸਬੰਧਾਂ ਨੂੰ ਅੱਗੇ ਵਧਾਉਣ ਦੇ ਨਾਲ-ਨਾਲ ਰੱਖਿਆ ਅਤੇ ਪੁਲਾੜ ਖੇਤਰਾਂ ਵਿੱਚ ਸਹਿਯੋਗ ਦੀਆਂ ਸੰਭਾਵਨਾਵਾਂ ’ਤੇ ਗੱਲਬਾਤ ਅੱਗੇ ਵਧਾਉਣ ਲਈ ਸਹਿਮਤੀ ਜਤਾਈ। ਮੋਦੀ ਨੇ ਸੋਸ਼ਲ ਮੀਡੀਆ ’ਤੇ ਪੋਸਟ ਪਾ ਕੇ ਕਿਹਾ, ‘ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨਾਲ ਚੰਗੇ ਮਾਹੌਲ ਵਿਚ ਮੁਲਾਕਾਤ ਹੋਈ।’ ਇਹ ਦੋਵਾਂ ਆਗੂਆਂ ਦਰਮਿਆਨ ਦੂਜੀ ਮੁਲਾਕਾਤ ਸੀ। ਉਹ ਪਹਿਲਾਂ ਜੂਨ ਵਿੱਚ ਕੈਨੇਡਾ ’ਚ ਜੀ-7 ਸੰਮੇਲਨ ਦੌਰਾਨ ਮਿਲੇ ਸਨ। ਉਨ੍ਹਾਂ ਕਿਹਾ ਕਿ ਭਾਰਤ ਅਤੇ ਕੈਨੇਡਾ ਵਿੱਚ ਵਪਾਰ ਅਤੇ ਨਿਵੇਸ਼ ਸਬੰਧਾਂ ਨੂੰ ਮਜ਼ਬੂਤ ਕਰਨ ਦੀਆਂ ਬਹੁਤ ਸੰਭਾਵਨਾਵਾਂ ਹਨ। ਉਨ੍ਹਾਂ ਆਪਣੇ ਦੁਵੱਲੇ ਵਪਾਰ ਲਈ 2030 ਤੱਕ 50 ਬਿਲੀਅਨ ਅਮਰੀਕੀ ਡਾਲਰ ਦਾ ਟੀਚਾ ਮਿਥਿਆ ਹੈ।

Read News Paper

Related articles

spot_img

Recent articles

spot_img