ਇਟਲੀ/ਪੰਜਾਬ ਪੋਸਟ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ-7 ਸਿਖ਼ਰ ਸੰਮੇਲਨ ’ਚ ਸ਼ਾਮਲ ਹੋਣ ਲਈ ਯੂਰਪੀ ਦੇਸ਼ ਇਟਲੀ ਵਿਖੇ ਪਹੁੰਚ ਗਏ ਹਨ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਉਹ ਆਲਮੀ ਚੁਣੌਤੀਆਂ ਦੇ ਹੱਲ ਅਤੇ ਸੁਨਹਿਰੇ ਭਵਿੱਖ ਲਈ ਅੰਤਰ-ਰਾਸ਼ਟਰੀ ਸਹਿਯੋਗ ਵਧਾਉਣ ਲਈ ਜੀ-7 ਸਿਖ਼ਰ ਸੰਮੇਲਨ ਦੌਰਾਨ ਵਿਸ਼ਵ ਨੇਤਾਵਾਂ ਨਾਲ ਸਾਰਥਕ ਗੱਲਬਾਤ ਕਰਨ ਲਈ ਬਹੁਤ ਉਤਸੁਕ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੀ-7 ਸਿਖ਼ਰ ਸੰਮੇਲਨ ’ਚ ਸ਼ਾਮਲ ਹੋਣ ਲਈ ਇਟਲੀ ਦੇ ਸ਼ਹਿਰ ਅਪੂਲੀਆ ਪਹੁੰਚਣ ਤੋਂ ਬਾਅਦ ਇਹ ਟਿੱਪਣੀ ਕੀਤੀ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਬਿ੍ਰੰਦਿਸੀ ਹਵਾਈ ਅੱਡੇ ਤੋਂ ਵੀਡੀਓ ਸੰਦੇਸ਼ ਵਿੱਚ ਕਿਹਾ ਕਿ ਇਸ ਦੌਰੇ ਦੌਰਾਨ ਪ੍ਰਧਾਨ ਮੰਤਰੀ ਮੋਦੀ ਬਹੁਤ ਰੁੱਝੇ ਰਹਿਣਗੇ ਕਿਉਂਕਿ ਕੌਮਾਂਤਰੀ ਗਲੋਬਲ ਨੇਤਾਵਾਂ ਨਾਲ ਇੱਕ ਤੋਂ ਬਾਅਦ ਇੱਕ ਦੋ-ਧਿਰੀ ਮੀਟਿੰਗਾਂ ਕਰਨੀਆਂ ਹਨ ਅਤੇ ਇਸ ਤੋਂ ਬਾਅਦ ਮੋਦੀ ਜੀ-7 ਸਿਖ਼ਰ ਸੰਮੇਲਨ ਦੇ ਸੈਸ਼ਨ ਨੂੰ ਵੀ ਸੰਬੋਧਨ ਕਰਨਗੇ।
ਜੀ-7 ਸਿਖ਼ਰ ਸੰਮੇਲਨ ’ਚ ਹਿੱਸਾ ਲੈਣ ਲਈ ਇਟਲੀ ਪੁੱਜੇ ਨਰਿੰਦਰ ਮੋਦੀ

Published: