15.4 C
New York

ਗਗਨਦੀਪ ਸਿੰਘ ਰੰਧਾਵਾ ਖੁਦਕੁਸ਼ੀ ਮਾਮਲੇ ਸਬੰਧੀ ਭਾਜਪਾ ਵੱਲੋਂ ਵੱਡਾ ਰੋਸ ਪ੍ਰਦਰਸ਼ਨ

Published:

Rate this post

ਅੰਮ੍ਰਿਤ’ਸਰ/ਪੰਜਾਬ ਪੋਸਟ
ਅੰਮ੍ਰਿਤਸਰ ਦੇ ਇਤਿਹਾਸਕ ਹਾਲ ਗੇਟ ਦੇ ਬਾਹਰ ਅੱਜ ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਸਰਕਾਰ ਖਿਲਾਫ ਇੱਕ ਵੱਡਾ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਧਰਨੇ ਦੀ ਅਗਵਾਈ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ, ਸੂਬਾ ਪ੍ਰਧਾਨ ਸੁਨੀਲ ਜਾਖੜ, ਅਤੇ ਕੌਮੀਂ ਸਕੱਤਰ ਤਰੁਣ ਚੁੱਘ ਵਰਗੇ ਸੀਨੀਅਰ ਆਗੂਆਂ ਨੇ ਕੀਤੀ। ਭਾਜਪਾ ਆਗੂਆਂ ਨੇ ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖੁਦਕੁਸ਼ੀ ਮਾਮਲੇ ਦੀ ਸੀਬੀਆਈ (CBI) ਜਾਂਚ\B ਕਰਵਾਉਣ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦੇਣ ਦੀ ਪੁਰਜ਼ੋਰ ਮੰਗ ਕੀਤੀ। ਇਸ ਮੌਕੇ ਭਾਜਪਾ ਆਗੂਆਂ ਨੇ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਦੇ ਬਾਹਰ ਹੋਏ ਧਮਾਕੇ ਅਤੇ ਡਾ. ਬੀ.ਆਰ. ਅੰਬੇਡਕਰ ਦੇ ਬੁੱਤ ਦੇ ਅਪਮਾਨ ਦੇ ਮਾਮਲਿਆਂ ’ਤੇ ਵੀ ਸਰਕਾਰ ਨੂੰ ਨਿਸ਼ਾਨੇ ’ਤੇ ਲਿਆ। ਪ੍ਰਦਰਸ਼ਨਕਾਰੀਆਂ ਨੇ ਸੂਬੇ ਦੀ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਦਾ ਹਵਾਲਾ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਦੇ ਅਸਤੀਫੇ ਦੀ ਮੰਗ ਕੀਤੀ। ਜ਼ਿਕਰਯੋਗ ਹੈ ਕਿ ਰੰਧਾਵਾ ਖੁਦਕੁਸ਼ੀ ਮਾਮਲੇ ਵਿੱਚ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਹੋ ਚੁੱਕੀ ਹੈ, ਪਰ ਭਾਜਪਾ ਦਾ ਕਹਿਣਾ ਹੈ ਕਿ ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਅਤੇ ਨਿਰਪੱਖ ਜਾਂਚ ਲਈ ਕੇਂਦਰੀ ਏਜੰਸੀ ਦਾ ਦਖ਼ਲ ਜ਼ਰੂਰੀ ਹੈ। ਇਸ ਧਰਨੇ ਕਾਰਨ ਸ਼ਹਿਰ ਦੀ ਟਰੈਫਿਕ ਵਿਵਸਥਾ ਕਾਫੀ ਸਮਾਂ ਪ੍ਰਭਾਵਿਤ ਰਹੀ।

Read News Paper

Related articles

spot_img

Recent articles

spot_img