ਅੰਮ੍ਰਿਤਸਰ/ਪੰਜਾਬ ਪੋਸਟ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਹੋਈ ਅੰਤ੍ਰਿਗ ਕਮੇਟੀ ਨੇ ਇੱਕ ਵੱਡਾ ਫੈਸਲਾ ਲਿਆ ਹੈ। ਮਿਲੀ ਜਾਣਕਾਰੀ ਮੁਤਾਬਕ ਅੱਜ ਦੀ ਮੀਟਿੰਗ ਵਿੱਚ ਵੱਡਾ ਫੈਸਲਾ ਕਰਦਿਆਂ ਅੰਤ੍ਰਿੰਗ ਕਮੇਟੀ ਨੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਖ਼ਤਮ ਕਰ ਦਿੱਤੀਆਂ ਹਨ। ਜ਼ਿਕਰਯੋਗ ਹੈ ਕਿ ਇੱਕ ਦਹਾਕੇ ਤੋਂ ਵੀ ਪੁਰਾਣੇ ਇੱਕ ਮਾਮਲੇ ਵਿੱਚ ਗਿਆਨੀ ਹਰਪ੍ਰੀਤ ਸਿੰਘ ਦੇ ਰਿਸ਼ਤੇਦਾਰ ਨੇ ਹੀ ਉਨਾਂ ਉੱਤੇ ਸੰਗੀਨ ਇਲਜ਼ਾਮ ਲਗਾਏ ਸਨ ਅਤੇ ਇਸ ਮਾਮਲੇ ਕਰਕੇ ਸ਼੍ਰੋਮਣੀ ਕਮੇਟੀ ਵੱਲੋਂ ਪਿਛਲੇ ਇੱਕ ਮਹੀਨੇ ਤੋਂ ਵੀ ਵਧੇਰੇ ਦੇ ਸਮੇਂ ਤੋਂ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਉੱਤੇ ਰੋਕ ਲਾ ਦਿੱਤੀ ਗਈ ਸੀ ਅਤੇ ਹੁਣ ਉਨਾਂ ਦੀਆਂ ਸੇਵਾਵਾਂ ਮੁਕੰਮਲ ਕਰ ਦਿੱਤੀਆਂ ਗਈਆਂ ਹਨ। ਇਸ ਦੌਰਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਹੁਣ ਗਿਆਨੀ ਜਗਤਾਰ ਸਿੰਘ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਕਾਰਜਕਾਰੀ ਜਥੇਦਾਰ ਲਗਾਇਆ ਗਿਆ ਹੈ।
ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ‘ਚ ਵੱਡਾ ਫੈਸਲਾ: ਗਿ: ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਖ਼ਤਮ ਕੀਤੀਆਂ

Published: