ਅੰਮਿ੍ਤਸਰ/ਪੰਜਾਬ ਪੋਸਟ
ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਵਿੱਚ ਯੋਗ ਆਸਨ ਕਰਨ ਅਤੇ ਉਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਵਾਲੀ ਪਾਉਣ ਵਾਲੀ ਅਰਚਨਾ ਮਕਵਾਨਾ ਦਾ ਮਾਮਲਾ ਭਖਦਾ ਜਾ ਰਿਹਾ ਹੈ। ਇਸ ਲੜਕੀ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਏ ਜਾਣ ਤੋਂ ਇੱਕ ਦਿਨ ਬਾਅਦ ਕੋਤਵਾਲੀ ਪੁਲੀਸ ਨੇ ਉਸ ਖ਼ਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਵਿੱਚ ਐਫ ਆਈ ਆਰ ਦਰਜ ਕਰ ਲਈ ਹੈ। ਇਸ ਦੀ ਪੁਸ਼ਟੀ ਸਹਾਇਕ ਪੁਲੀਸ ਕਮਿਸ਼ਨਰ ਕੁਲਦੀਪ ਸਿੰਘ ਨੇ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਦਰਬਾਰ ਸਾਹਿਬ ਸਮੂਹ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਹੈ। ਅਰਚਨਾ ਨੇ ਪਾਵਨ ਅਸਥਾਨ ’ਤੇ ਮੱਥਾ ਟੇਕਿਆ ਨਹੀਂ ਪਰ ਓਥੇ ਯੋਗ ਆਸਨ ਕਰਨੇ ਸ਼ੁਰੂ ਕਰ ਦਿੱਤੇ। ਪੁਲਿਸ ਦਾ ਮੰਨਣਾ ਹੈ ਕਿ ਇਹ ਸਭ ਮਹਿਜ਼ ਪ੍ਰਚਾਰ ਲਈ ਕੀਤਾ ਗਿਆ ਜਾਪਦਾ ਹੈ, ਇਸ ਲਈ ਇੱਕ ਐਫਆਈਆਰ ਦਰਜ ਕੀਤੀ ਗਈ ਹੈ। ਮਾਮਲੇ ਦੇ ਰੌਲਾ ਪੈਣ ਉੱਤੇ ਸ਼੍ਰੋਮਣੀ ਕਮੇਟੀ ਨੇ ਸੋਸ਼ਲ ਮੀਡੀਆ ਪੋਸਟ ਦਾ ਗੰਭੀਰ ਨੋਟਿਸ ਲਿਆ ਸੀ। ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿੱਚ ਯੋਗ ਕਰਨ ਦੀਆਂ ਤਸਵੀਰਾਂ ਵਾਇਰਲ ਹੋਣ ਤੋਂ ਬਾਅਦ ਪੁਲੀਸ ਕਮਿਸ਼ਨਰ ਨੂੰ ਐਫਆਈਆਰ ਦਰਜ ਕਰਨ ਦੀ ਸ਼ਿਕਾਇਤ ਦਰਜ ਕਰਵਾਈ ਗਈ ਸੀ ਜਿਸ ਤੋਂ ਬਾਅਦ ਇਹ ਕਾਰਵਾਈ ਆਰੰਭ ਹੋਈ ਹੈ।
ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਵਿੱਚ ਯੋਗ ਆਸਨ ਕਰਨ ਵਾਲੀ ਲੜਕੀ ਖਿਲਾਫ਼ ਮਾਮਲਾ ਦਰਜ ਹੋਇਆ

Published: