ਚੰਡੀਗੜ੍ਹ/ਪੰਜਾਬ ਪੋਸਟ
ਪੰਜਾਬ ਵਿੱਚ ਸਰਕਾਰੀ ਭਾਵ ਪੀ.ਐਸ.ਐਮ.ਐਸ.ਏ ਦੇ ਡਾਕਟਰਾਂ ਵੱਲੋਂ ਕੀਤੀ ਜਾ ਰਹੀ ਹੜਤਾਲ ਨੂੰ ਵੇਖਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਐਸੋਸੀਏਸ਼ਨ ਦੀਆਂ ਸਥਾਨਕ ਇਕਾਈਆਂ ਨਾਲ ਸੰਪਰਕ ਕਰਨ ਅਤੇ ਮੁੱਖ ਮੰਤਰੀ ਵੱਲੋਂ ਭਰੋਸਾ ਦੁਆਉਣ ਕਿ ਉਹਨਾਂ ਦੀਆਂ ਮੰਗਾਂ ਮੰਨ ਲਈਆਂ ਗਈਆਂ ਹਨ। ਇਸ ਦਰਮਿਆਨ ਅਹਿਮ ਗੱਲ ਇਹ ਵੀ ਹੈ ਕਿ ਅੱਜ ਹੜਤਾਲੀ ਡਾਕਟਰਾਂ ਦੀ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨਾਲ ਚੰਡੀਗੜ੍ਹ ਦੇ ਪੰਜਾਬ ਭਵਨ ਵਿੱਚ ਦੁਪਹਿਰ 2.00 ਵਜੇ ਮੀਟਿੰਗ ਵੀ ਹੋਣੀ ਹੈ। ਇਸ ਦੌਰਾਨ ਡਾਕਟਰਾਂ ਨੇ ਫੈਸਲਾ ਲਿਆ ਹੈ ਕਿ ਅੱਜ ਤਿੰਨ ਘੰਟੇ ਦੀ ਹੜਤਾਲ ਕਰਨ ਮਗਰੋਂ ਹੀ ਓ.ਪੀ.ਡੀ ਖੋਲ੍ਹੀ ਜਾਵੇਗੀ।