ਚੰਡੀਗੜ੍ਹ/ਪੰਜਾਬ ਪੋਸਟ
ਚੰਡੀਗੜ੍ਹ ਦੇ ਮਟਕਾ ਚੌਂਕ ਵਿਖੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਕੋਲੋਂ ਮੰਗ ਪੱਤਰ ਲੈਂਦਿਆਂ ਇਹ ਐਲਾਨ ਕੀਤਾ ਕਿ, ਮੈਂ ਕਿਸਾਨਾਂ ਦਾ ਵਕੀਲ ਬਣ ਕੇ ਸਰਕਾਰ ਤੱਕ ਗੱਲ ਪਹੁੰਚਾਊਗਾ। ਮੰਗ ਪੱਤਰ ਲੈਣ ਮਗਰੋਂ ਮੰਤਰੀ ਖੁੱਡੀਆਂ ਨੇ ਕਿਹਾ ਕਿ, ਕਿਸਾਨਾਂ-ਮਜ਼ਦੂਰਾਂ ਦਾ ਉਨ੍ਹਾਂ ਨੂੰ ਮੰਗ ਪੱਤਰ ਮਿਲਿਆ ਹੈ, ਜੋ ਉਹ ਪੰਜਾਬ ਦੇ ਸੀ. ਐੱਮ. ਭਗਵੰਤ ਮਾਨ ਤੱਕ ਪਹੁੰਚਾਉਣਗੇ ਅਤੇ ਇਨ੍ਹਾਂ ਮੰਗਾਂ ਤੇ ਨਜ਼ਰਸਾਨੀ ਕਰਕੇ, ਇਨ੍ਹਾਂ ਦਾ ਵਾਰੋ ਵਾਰੀ ਹੱਲ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ, ਕਿਸਾਨ ਸਾਡੇ ਪੰਜਾਬ ਦੇ ਹਨ, ਸਾਡੇ ਭਰਾ ਹਨ ਅਤੇ ਖੇਤੀ ਖਾਤਰ ਲੜ ਰਹੇ ਹਨ, ਸਾਡੀ ਸਰਕਾਰ ਇਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਕਰਾਂਗੇ। ਖੁੱਡੀਆਂ ਨੇ ਕਿਸਾਨਾਂ ਨਾਲ ਵਾਅਦਾ ਕੀਤਾ ਕਿ, ਉਹ ਕਿਸਾਨਾਂ ਦਾ ਵਕੀਲ ਬਣ ਕੇ ਉਨ੍ਹਾਂ ਦੀਆਂ ਮੰਗਾਂ ਸਰਕਾਰ ਤੱਕ ਪਹੁੰਚਾਉਣਗੇ।
ਮੈਂ ਕਿਸਾਨਾਂ ਦਾ ਬਣਾਂਗਾ ਵਕੀਲ, ਸੀ. ਐੱਮ. ਤੱਕ ਪਹੁੰਚਾਊਗਾ ਕਿਸਾਨਾਂ ਦਾ ਪੂਰਾ ਪੱਖ – ਖੁੱਡੀਆਂ

Published: