-11.5 C
New York

ਫਰਾਰ ਚੱਲ ਰਹੇ ਵਿਧਾਇਕ ਹਰਮੀਤ ਸਿੰਘ ਪਾਠਨਮਾਜਰਾ ਨੇ ਇੱਕ ਨਵਾਂ ਵੀਡੀਓ ਜਾਰੀ ਕੀਤਾ

Published:

Rate this post

ਚੰਡੀਗੜ੍ਹ/ਪੰਜਾਬ ਪੋਸਟ
ਮੌਜੂਦਾ ਸਮੇਂ ਫਰਾਰ ਚੱਲ ਰਹੇ ਆਮ ਆਦਮੀ ਪਾਰਟੀ (ਆਪ) ਦੇ ਸਨੌਰ ਹਲਕੇ ਤੋਂ ਵਿਧਾਇਕ ਹਰਮੀਤ ਸਿੰਘ ਪਾਠਨਮਾਜਰਾ ਨੇ ਇੱਕ ਨਵਾਂ ਵੀਡੀਓ ਜਾਰੀ ਕਰਕੇ ਸੰਕਟ ਦੀ ਇਸ ਘੜੀ ਵਿੱਚ ਸਾਥੀ ਵਿਧਾਇਕਾਂ ਅਤੇ ਕਿਸਾਨ ਯੂਨੀਅਨਾਂ ਵੱਲੋਂ ਉਨ੍ਹਾਂ ਦਾ ਸਾਥ ਨਾ ਦੇਣ ਦਾ ਦੋਸ਼ ਲਾਇਆ ਹੈ। ਜਬਰ ਜਨਾਹ ਮਾਮਲੇ ਵਿੱਚ ਨਾਮਜ਼ਦ ਹੋਣ ਤੋਂ ਬਾਅਦ ਫਰਾਰ ਚੱਲ ਰਹੇ ਪਾਠਨਮਾਜਰਾ ਨੇ ਆਮ ਆਦਮੀ ਪਾਰਟੀ ਵੱਲੋਂ ਉਨਾਂ ਦੇ ਹਲਕੇ ਲਈ ਨਵੇਂ ਇੰਚਾਰਜ ਦੀ ਨਿਯੁਕਤੀ ਕੀਤੇ ਜਾਣ ਤੋਂ ਲਗਪਗ 10 ਦਿਨ ਬਾਅਦ ਇੱਕ ਛੇ ਮਿੰਟ ਦਾ ਵੀਡੀਓ ਜਾਰੀ ਕਰਕੇ ਦੋਸ਼ ਲਾਇਆ ਕਿ ਸਮਾਜ ਸੇਵੀਆਂ, ਸਾਥੀ ਵਿਧਾਇਕਾਂ ਅਤੇ ਕਿਸਾਨ ਯੂਨੀਅਨਾਂ ਨੇ ਉਨ੍ਹਾਂ ਦਾ ਸਮਰਥਨ ਨਹੀਂ ਕੀਤਾ। ਉਨ੍ਹਾਂ ਖੁਲਾਸਾ ਕੀਤਾ ਕਿ ਉਨ੍ਹਾਂ ਦੀ ਪਤਨੀ ਦੀ ਸਿਹਤ ਖਰਾਬ ਹੈ ਅਤੇ ਉਹ ਇਲਾਜ ਕਰਵਾ ਰਹੇ ਹਨ, ਜਦੋਂ ਕਿ ਉਨ੍ਹਾਂ ਦੀ ਧੀ ਅਤੇ ਪੁੱਤਰ ਪੁਲੀਸ ਕਾਰਵਾਈ ਦੇ ਡਰੋਂ ਲੁਕੇ ਹੋਏ ਹਨ। ਪਾਠਨਮਾਜਰਾ ਨੇ ਵੀਡੀਓ ਵਿੱਚ ਚਿਤਾਵਨੀ ਦਿੱਤੀ ਹੈ ਕਿ ਜੇ ਉਨ੍ਹਾਂ ਦੀ ਪਤਨੀ (ਜਿਨ੍ਹਾਂ ਦੀਆਂ ਪੰਜ ਸਰਜਰੀਆਂ ਹੋ ਚੁੱਕੀਆਂ ਹਨ ਅਤੇ ਉਹ ਇੱਕ ਬੀਮਾਰੀ ਤੋਂ ਪੀੜਤ ਹਨ) ਨੂੰ ਕੁਝ ਹੁੰਦਾ ਹੈ ਤਾਂ ਪੰਜਾਬ ਸਰਕਾਰ ਜ਼ਿੰਮੇਵਾਰ ਹੋਵੇਗੀ। ਵੀਡੀਓ ਵਿੱਚ, ਉਨ੍ਹਾਂ ਦਾ ਦਾਅਵਾ ਹੈ ਕਿ ਉਹ ਪੰਜਾਬ ਦੇ ਮਾਮਲਿਆਂ ਵਿੱਚ ਦਿੱਲੀ ਦੇ ਆਗੂਆਂ ਦੇ ਦਖਲ ਦੇ ਵਿਰੁੱਧ ਆਵਾਜ਼ ਉਠਾਉਣ ਅਤੇ ਪੰਜਾਬ ਵਿੱਚ ਹੜ੍ਹਾਂ ਲਈ ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ ਨੂੰ ਜ਼ਿੰਮੇਵਾਰ ਠਹਿਰਾਉਣ ਦੀ ਕੀਮਤ ਚੁਕਾ ਰਹੇ ਹਨ।

Read News Paper

Related articles

spot_img

Recent articles

spot_img