-1.3 C
New York

ਆਂਗਣਵਾੜੀ ਕੇਂਦਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਲੈ ਕੇ ਹਰਸਿਮਰਤ ਬਾਦਲ ਦਾ ਐਕਸ਼ਨ, ਸੀ. ਬੀ. ਆਈ. ਜਾਂਚ ਲਈ ਲਿਖਿਆ ਲੈਟਰ

Published:

Rate this post

ਚੰਡੀਗੜ੍ਹ/ਪੰਜਾਬ ਪੋਸਟ

ਪੰਜਾਬ ਦੇ ਬਠਿੰਡਾ ਤੋਂ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਬਾਦਲ ਨੇ ਆਂਗਣਵਾੜੀ ਕੇਂਦਰਾਂ ਵਿੱਚ ਉਪਲਬੱਧ ਰਾਸ਼ਨ ਦੀ ਖਰੀਦ ਤੇ ਸਪਲਾਈ ਵਿੱਚ ਵੱਡੇ ਪੱਧਰ ’ਤੇ ਭ੍ਰਿਸ਼ਟਾਚਾਰ ਦੇ ਦੋਸ਼ ਲਾਏ ਹਨ। ਇੰਨਾ ਹੀ ਨਹੀਂ ਹੁਣ ਉਨ੍ਹਾਂ ਨੇ ਕੇਂਦਰੀ ਮਹਿਲਾ ਤੇ ਬਾਲ ਵਿਕਾਸ ਮੰਤਰੀ ਅੰਨਪੂਰਨਾ ਦੇਵੀ ਨੂੰ ਪੱਤਰ ਲਿਖ ਕੇ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ।

ਸੰਸਦ ਮੈਂਬਰ ਹਰਸਿਮਰਤ ਬਾਦਲ ਨੇ ਦੋਸ਼ ਲਾਇਆ ਕਿ ਆਂਗਣਵਾੜੀ ਵਰਕਰਾਂ ਰਾਹੀਂ ਗਰਭਵਤੀ ਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਤੇ ਬੱਚਿਆਂ ਨੂੰ ਦਿੱਤੇ ਜਾਣ ਵਾਲੇ ਰਾਸ਼ਨ ਦੀ ਖਰੀਦ ਤੇ ਸਪਲਾਈ ਵਿੱਚ ਵੱਡੇ ਪੱਧਰ ’ਤੇ ਭ੍ਰਿਸ਼ਟਾਚਾਰ ਕੀਤਾ ਜਾ ਰਿਹਾ ਹੈ। ਕੇਂਦਰ ਸਰਕਾਰ ਦੇ ਏਕੀਕ੍ਰਿਤ ਬਾਲ ਸਿਹਤ ਸੰਭਾਲ (ਆਰ. ਸੀ. ਐਚ.) ਪ੍ਰੋਗਰਾਮ ਤੇ ਹੋਰ ਸਬੰਧਤ ਪਹਿਲਕਦਮੀਆਂ ਤਹਿਤ ਗਰਭਵਤੀ ਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਨਾਲ-ਨਾਲ ਬੱਚਿਆਂ ਨੂੰ ਦਿੱਤੇ ਜਾ ਰਹੇ ਘਟੀਆ ਭੋਜਨ ਪਦਾਰਥਾਂ ਨੂੰ ਲੈ ਕੇ ਆਂਗਣਵਾੜੀ ਵਰਕਰਾਂ ਨਾਰਾਜ਼ ਹਨ। ਹਰਸਿਮਰਤ ਬਾਦਲ ਨੇ ਦੋਸ਼ ਲਾਇਆ ਹੈ ਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ਵਿੱਚ ਆਉਣ ਤੋਂ ਬਾਅਦ ਇਨ੍ਹਾਂ ਸਕੀਮਾਂ ਤਹਿਤ ਅਨਾਜ ਸਪਲਾਈ ਕਰਨ ਲਈ ਪ੍ਰਾਈਵੇਟ ਦੁਕਾਨਦਾਰ ਨਿਯੁਕਤ ਕੀਤੇ ਗਏ ਹਨ। ਇਸ ਕਾਰਨ ਘਟੀਆ ਅਨਾਜ ਦੀ ਖਰੀਦ ਤੇ ਵੰਡ ਵਿੱਚ ਭਾਰੀ ਭ੍ਰਿਸ਼ਟਾਚਾਰ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਮੰਦਭਾਗੀ ਗੱਲ ਹੈ ਕਿ ਸਰਕਾਰੀ ਏਜੰਸੀ ਵੇਰਕਾ ਤੋਂ ਪ੍ਰਾਈਵੇਟ ਫੂਡ ਸਪਲਾਇਰਾਂ ਵਿੱਚ ਤਬਦੀਲ ਹੋਣ ਨਾਲ ਨਾ ਸਿਰਫ਼ ਮੁਹੱਈਆ ਕੀਤੇ ਜਾ ਰਹੇ ਭੋਜਨ ਦੀ ਗੁਣਵੱਤਾ ਨਾਲ ਸਮਝੌਤਾ ਹੋਇਆ ਹੈ, ਸਗੋਂ ਲਾਭਪਾਤਰੀਆਂ ਵਿੱਚ ਵਿਆਪਕ ਅਸੰਤੁਸ਼ਟੀ ਵੀ ਪੈਦਾ ਹੋਈ ਹੈ।

ਉਨ੍ਹਾਂ ਨੇ ਕਿਹਾ ਕਿ ਖਪਤਕਾਰ ਨਵੇਂ ਭੋਜਨ ਦੀ ਪੇਸ਼ਕਸ਼ ਨੂੰ ਰੱਦ ਕਰ ਰਹੇ ਹਨ। ਨਵਜਾਤ ਤੇ ਮਾਵਾਂ ਦੀ ਮੌਤ ਦਰ ਨੂੰ ਘਟਾਉਣ ਲਈ ਤਿਆਰ ਕੀਤਾ ਗਿਆ ਪ੍ਰੋਗਰਾਮ ਬਦਕਿਸਮਤੀ ਨਾਲ ਪੰਜਾਬ ਵਿੱਚ ਫੈਲੇ ਭ੍ਰਿਸ਼ਟਾਚਾਰ ਕਾਰਨ ਮੌਤ ਦਰ ਵਿੱਚ ਵਾਧਾ ਕਰਨ ਵਿੱਚ ਯੋਗਦਾਨ ਪਾ ਰਿਹਾ ਹੈ। ਹਰਸਿਮਰਤ ਬਾਦਲ ਨੇ ਦੋਸ਼ ਲਾਇਆ ਕਿ ਆਂਗਣਵਾੜੀ ਵਰਕਰਾਂ ਵੱਲੋਂ ਨਿੱਜੀ ਦੁਕਾਨਾਂ ਨੂੰ ਖਾਣ-ਪੀਣ ਦਾ ਠੇਕਾ ਦੇਣ ਦੇ ਤਰਕ ‘ਤੇ ਸਵਾਲ ਉਠਾਏ ਜਾ ਰਹੇ ਹਨ। ਆਂਗਣਵਾੜੀ ਵਰਕਰਾਂ ਵੱਲੋਂ ਅਧਿਕਾਰੀਆਂ ਤੇ ਸੂਬਾ ਸਰਕਾਰ ਦੇ ਮੰਤਰੀ ਨੂੰ ਵਾਰ-ਵਾਰ ਕੀਤੀਆਂ ਸ਼ਿਕਾਇਤਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ।ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਬੇਨਤੀ ਹੈ ਕਿ ਖਰੀਦ ਤੇ ਵੰਡ ਪ੍ਰਕ੍ਰਿਆਵਾਂ ਵਿੱਚ ਫੈਲੇ ਭ੍ਰਿਸ਼ਟਾਚਾਰ ਦਾ ਪਰਦਾਫਾਸ਼ ਕਰਨ ਲਈ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਜਾਂ ਕਿਸੇ ਉਚਿਤ ਅਥਾਰਟੀ ਤੋਂ ਤੁਰੰਤ ਜਾਂਚ ਕਰਵਾਈ ਜਾਏ।

Read News Paper

Related articles

spot_img

Recent articles

spot_img