- MSP ‘ਤੇ ਖਰੀਦਾਂਗੇ ਸਾਰੀਆਂ ਫਸਲਾਂ : ਨਾਇਬ ਸੈਣੀ
ਚੰਡੀਗੜ੍ਹ/ਪੰਜਾਬ ਪੋਸਟ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਅੱਜ ਕੁਰੂਕਸ਼ੇਤਰ ਦੇ ਕਿਸਾਨਾਂ ਦਾ 133 ਕਰੋੜ 55 ਲੱਖ ਰੁਪਏ ਦਾ ਕਰਜ਼ਾ ਮੁਆਫ਼ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਪੁਰਾਣੇ ਬੰਦ ਪਏ ਟਿਊਬਵੈੱਲਾਂ ਨੂੰ ਮੁੜ ਚਾਲੂ ਕਰਵਾ ਸਕਣਗੇ। ਉਨ੍ਹਾਂ ਨੂੰ ਇਸ ਵਿੱਚ ਕੋਈ ਦਿੱਕਤ ਨਹੀਂ ਆਵੇਗੀ। ਉਨ੍ਹਾਂ ਕਿਹਾ ਕਿ ਹੁਣ ਸਰਕਾਰ ਸੂਬੇ ਭਰ ਦੀਆਂ ਸਾਰੀਆਂ ਫਸਲਾਂ ਦੀ ਘੱਟੋ-ਘੱਟ ਸਮਰਥਨ ਮੁੱਲ ‘ਤੇ ਖਰੀਦ ਕਰੇਗੀ। ਇਸ ਤੋਂ ਪਹਿਲਾਂ 14 ਫਸਲਾਂ ਦੀ ਖਰੀਦ ਕੀਤੀ ਜਾਂਦੀ ਸੀ। ਮੁੱਖ ਮੰਤਰੀ ਨਾਇਬ ਸੈਣੀ ਨੇ ਕਿਹਾ ਕਿ ਕਾਂਗਰਸ ਨਵੀਂ ਤਕਨੀਕ ਦੀ ਵਰਤੋਂ ਕਰਕੇ ਝੂਠ ਫੈਲਾ ਕੇ ਸਰਕਾਰ ਬਣਾਉਣਾ ਚਾਹੁੰਦੀ ਹੈ। ਲੋਕਾਂ ਨੂੰ ਇਸ ਤੋਂ ਸੁਰੱਖਿਅਤ ਰਹਿਣਾ ਚਾਹੀਦਾ ਹੈ। ਸੀਐਮ ਸੈਣੀ ਥਾਨੇਸਰ ਅਨਾਜਮੰਡੀ ਵਿੱਚ ਭਾਜਪਾ ਦੀ ਵਿਜੇ ਸ਼ੰਖਨਾਦ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਸਾਬਕਾ ਮੁੱਖ ਮੰਤਰੀ ਅਤੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ, ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਸਮੇਤ ਪਾਰਟੀ ਦੇ ਸੀਨੀਅਰ ਆਗੂ ਇੱਥੇ ਮੌਜੂਦ ਸਨ। ਭਾਜਪਾ ਦੇ ਹਰਿਆਣਾ ਇੰਚਾਰਜ ਅਤੇ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਨੇ ਕਿਹਾ ਕਿ ਮੁੱਖ ਮੰਤਰੀ ਨੇ ਹਰਿਆਣਾ ਦੇ ਕਿਸਾਨਾਂ ਨੂੰ ਕਈ ਤੋਹਫੇ ਦਿੱਤੇ ਹਨ। ਹਰਿਆਣਾ ਪਹਿਲਾ ਸੂਬਾ ਹੋਵੇਗਾ ਜਿੱਥੇ ਹਰ ਫਸਲ ਦੀ ਘੱਟੋ-ਘੱਟ ਸਮਰਥਨ ਮੁੱਲ ‘ਤੇ ਖਰੀਦ ਕੀਤੀ ਜਾਵੇਗੀ।