ਪੰਚਕੂਲਾ/ਪੰਜਾਬ ਪੋਸਟ
ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਦੀ ਨਵੀਂ ਭਾਜਪਾ ਸਰਕਾਰ ਦਾ ਹਲਫ਼ਦਾਰੀ ਸਮਾਗਮ 17 ਅਕਤੂਬਰ ਨੂੰ ਪੰਚਕੂਲਾ ਵਿਚ ਹੋਵੇਗਾ। ਇਹ ਜਾਣਕਾਰੀ ਭਾਜਪਾ ਵੱਲੋਂ ਅੱਜ ਅਧਿਕਾਰਤ ਬਿਆਨ ਰਾਹੀਂ ਦਿੱਤੀ ਗਈ ਹੈ। ਇਸ ਬਿਆਨ ਮੁਤਾਬਕ ਸਹੁੰ-ਚੁੱਕ ਸਮਾਗਮ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਜਪਾ ਦੇ ਸੀਨੀਅਰ ਆਗੂ ਅਤੇ ਕੁਝ ਸੂਬਿਆਂ ਦੇ ਮੁੱਖ ਮੰਤਰੀ ਵੀ ਸ਼ਿਰਕਤ ਕਰਨਗੇ। ਸਮਾਗਮ ਪੰਚਕੂਲਾ ਦੇ ਸੈਕਟਰ 5 ਸਥਿਤ ਦਸਹਿਰਾ ਗਰਾਊਂਡ ਵਿਚ ਸਵੇਰੇ 10 ਵਜੇ ਹੋਵੇਗਾ। ਜ਼ਿਕਰਯੋਗ ਹੈ ਕਿ ਭਾਜਪਾ ਨੇ ਵਿਧਾਨ ਸਭਾ ਚੋਣਾਂ ਦੌਰਾਨ ਸੰਕੇਤ ਦਿੱਤਾ ਸੀ ਕਿ ਮੁੱਖ ਮੰਤਰੀ ਵਜੋਂ ਮਨੋਹਰ ਲਾਲ ਖੱਟਰ ਦੀ ਥਾਂ ਲੈਣ ਵਾਲੇ ਨਾਇਬ ਸਿੰਘ ਸੈਣੀ ਹੀ ਅਗਾਂਹ ਵੀ ਸੂਬੇ ਦੇ ਮੁੱਖ ਮੰਤਰੀ ਬਣਾਏ ਜਾਣਗੇ। ਭਾਜਪਾ ਨੇ ਸੂਬੇ ਦੀ 90 ਮੈਂਬਰੀ ਵਿਧਾਨ ਸਭਾ ਵਿਚ 48 ਸੀਟਾਂ ਜਿੱਤ ਕੇ ਬਹੁਮਤ ਹਾਸਲ ਕੀਤਾ ਹੈ ਅਤੇ ਇਹ ਹਰਿਆਣਾ ਵਿਚ ਲਗਾਤਾਰ ਤੀਜੀ ਵਾਰ ਭਾਜਪਾ ਸਰਕਾਰ ਬਣ ਰਹੀ ਹੈ।
ਹਰਿਆਣਾ ਵਿੱਚ ਭਾਜਪਾ ਸਰਕਾਰ ਦਾ ਸਹੁੰ ਚੁੱਕ ਸਮਾਗਮ 17 ਅਕਤੂਬਰ ਨੂੰ ਹੋਵੇਗਾ

Published:






