ਨਵੀਂ ਦਿੱਲੀ/ਪੰਜਾਬ ਪੋਸਟ
ਦਿੱਲੀ ਪੁਲਿਸ ਦੇ ਇੱਕ ਹੈੱਡ ਕਾਂਸਟੇਬਲ ਨੇ ਅੱਜ ਇੱਥੇ ਆਪਣੇ ਘਰ ‘ਚ ਕਥਿਤ ਤੌਰ ‘ਤੇ ਗੋਲੀ ਮਾਰ ਕੇ ਆਤਮ-ਹੱਤਿਆ ਕਰ ਲਈ। ਪੁਲਿਸ ਮੁਤਾਬਕ ਉਸਦੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਉਹ ਡਿਪਰੈਸ਼ਨ ਤੋਂ ਪੀੜਤ ਸੀ। ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਸਦੇ ਸਿਰ ‘ਤੇ ਗੋਲੀ ਲੱਗੀ ਸੀ, ਉਹ ਸ਼ੁੱਕਰਵਾਰ ਤੋਂ ਡਿਊਟੀ ਲਈ ਰਿਪੋਰਟ ਨਹੀਂ ਕਰ ਰਿਹਾ ਸੀ। ਅਧਿਕਾਰੀ ਨੇ ਦੱਸਿਆ ਕਿ ਮੌਕੇ ਤੋਂ ਇੱਕ ਦੇਸੀ ਪਿਸਤੌਲ ਬਰਾਮਦ ਹੋਈ ਹੈ। ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।