ਪੋਰਬੰਦਰ/ਪੰਜਾਬ ਪੋਸਟ
ਗੁਜਰਾਤ ਦੇ ਪੋਰਬੰਦਰ ਵਿੱਚ ਅੱਜ ਇੱਕ ਵੱਡਾ ਹਾਦਸਾ ਵਾਪਰ ਗਿਆ। ਇੱਥੇ ਕੋਸਟ ਗਾਰਡ ਦੇ ਏਅਰ ਇਨਕਲੇਵ ਵਿੱਚ ਹੈਲੀਕਾਪਟਰ ਕਰੈਸ਼ ਹੋ ਗਿਆ। ਹਾਦਸੇ ‘ਚ 3 ਲੋਕਾਂ ਦੀ ਮੌਤ ਹੋ ਗਈ। ਪੋਰਬੰਦਰ ਦੇ ਕੋਸਟ ਗਾਰਡ ਏਅਰ ਇਨਕਲੇਵ ਤੋਂ ਉਡਾਣ ਭਰਦੇ ਸਮੇਂ ਹੈਲੀਕਾਪਟਰ ਵਿਚ ਤਕਨੀਕੀ ਖ਼ਰਾਬੀ ਆ ਗਈ ਤੇ ਉਹ ਹਾਦਸਾਗ੍ਰਸਤ ਹੋ ਗਿਆ। ਉਸ ਸਮੇਂ ਹੈਲੀਕਾਪਟਰ ’ਚ ਦੋ ਪਾਇਲਟਾਂ ਸਮੇਤ ਕੁੱਲ ਪੰਜ ਲੋਕ ਸਵਾਰ ਸਨ। ਜਾਣਕਾਰੀ ਅਨੁਸਾਰ ਇਸ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਘਟਨਾ ਤੋਂ ਬਾਅਦ ਸਬੰਧਤ ਵਿਭਾਗ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਹਾਦਸੇ ਦੇ ਪਿੱਛੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਗੁਜਰਾਤ ਦੇ ਪੋਰਬੰਦਰ ਵਿੱਚ ਹੈਲੀਕਾਪਟਰ ਹਾਦਸੇ ਵਿੱਚ ਤਿੰਨ ਦੀ ਮੌਤ

Published:






